ਗੈਂਗਸਟਰਾਂ 'ਤੇ ਵਾਰ ਦਾ 127ਵਾਂ ਦਿਨ ਪੰਜਾਬ ਪੁਲਿਸ ਵਲੋਂ 369 ਥਾਈਾ ਛਾਪੇਮਾਰੀ, 118 ਗਿ੍ਫ਼ਤਾਰ
ਅਜੀਤ ਡੈਸਕ
28-05-2026
ਚੰਡੀਗੜ, 27 ਮਈ (ਅਜੀਤ ਬਿਊਰੋ)- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ਗੈਂਗਸਟਰਾਂ 'ਤੇ ਵਾਰ ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 369 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 32,305 ਹੋ ਗਈਆਂ | ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 452ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 16 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ ਤੇ 64,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਨਾਲ ਸਿਰਫ 452 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,530 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |