19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

'ਰਾਸ਼ਟਰ ਪਹਿਲਾਂ' ਦੀ ਸੋਚ ਨਾਲ ਅਟਲ ਬਿਹਾਰੀ ਵਾਜਪਾਈ ਨੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ-ਰਾਜਪਾਲ ਕਟਾਰੀਆ <br/>

Ad Position 21
No active advertisement
ਅਜੀਤ ਡੈਸਕ 28-05-2026
ਚੰਡੀਗੜ੍ਹ, 27 ਮਈ (ਸੰਦੀਪ ਕੁਮਾਰ ਮਾਹਨਾ) – ਭਾਰਤ ਰਤਨ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਨਮ ਸ਼ਤਾਬਦੀ ਵਰ੍ਹੇ ਮੌਕੇ ਲਿਖੀ ਪੁਸਤਕ 'ਅਟਲ ਸੰਸਮਰਨ' ਦਾ ਅੱਜ ਪੰਜਾਬ ਲੋਕ ਭਵਨ ਵਿਖੇ ਲੋਕ-ਅਰਪਣ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅਟਲ ਜੀ ਦੇ ਜੀਵਨ, ਵਿਚਾਰਾਂ ਤੇ ਦੇਸ਼ ਪ੍ਰਤੀ ਅਟੁੱਟ ਸਮਰਪਣ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਜਸਟਿਸ (ਸੇਵਾ-ਮੁਕਤ) ਸ਼ਬੀਹੁਲ ਹਸਨੈਨ, ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ, ਸਾਬਕਾ ਸੈਨਾ ਮੁਖੀ ਜਨਰਲ ਵੇਦ ਪ੍ਰਕਾਸ਼ ਮਲਿਕ, ਸੰਸਦ ਮੈਂਬਰ ਅਤੁਲ ਗਰਗ ਸਮੇਤ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਕਈ ਪ੍ਰਸ਼ੰਸਕ ਵੀ ਮੌਜੂਦ ਸਨ | ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਅਟਲ ਬਿਹਾਰੀ ਵਾਜਪੇਈ ਇੱਕ (ਬਾਕੀ ਸਫ਼ਾ 6 'ਤੇ)
ਦੂਰਦਰਸ਼ੀ ਨੇਤਾ, ਮਹਾਨ ਬੁਲਾਰੇ ਤੇ ਸੱਚੇ ਰਾਸ਼ਟਰਵਾਦੀ ਸਨ | ਉਨ੍ਹਾਂ ਕਿਹਾ ਕਿ ਅਟਲ ਜੀ ਨੇ ਹਮੇਸ਼ਾ 'ਰਾਸ਼ਟਰ ਪਹਿਲਾਂ' ਦੀ ਸੋਚ ਨੂੰ ਅਪਣਾਇਆ ਤੇ ਆਪਣੇ ਹਰ ਫ਼ੈਸਲੇ ਵਿਚ ਰਾਸ਼ਟਰੀ ਹਿਤ ਨੂੰ ਸਭ ਤੋਂ ਉੱਪਰ ਰੱਖਿਆ ਜਿਸ ਨਾਲ ਦੇਸ਼ ਨੂੰ ਨਵੀਂ ਦਿਸ਼ਾ ਮਿਲੀ | ਉਨ੍ਹਾਂ ਕਿਹਾ ਕਿ ਅਟਲ ਜੀ ਦੀ ਸ਼ਖਸੀਅਤ ਵਿਚ ਸਾਦਗੀ, ਇਮਾਨਦਾਰੀ ਤੇ ਲੋਕਤੰਤਰਿਕ ਮੁੱਲਾਂ ਦੀ ਝਲਕ ਸਪਸ਼ਟ ਦਿਖਾਈ ਦਿੰਦੀ ਸੀ | ਇਹ ਪੁਸਤਕ ਸੀਨੀਅਰ ਪੱਤਰਕਾਰ ਅਸ਼ੋਕ ਟੰਡਨ ਵਲੋਂ ਲਿਖੀ ਗਈ ਹੈ, ਜੋ ਅਟਲ ਜੀ ਦੇ ਜਨਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਹੈ |

Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼, 5 ਕਾਬੂ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੈਂਪਸ 'ਚ 'ਵਾਹਨ ਮੁਕਤ ਬੁੱਧਵਾਰ' ਮੁਹਿੰਮ 'ਚ ਲਿਆ ਹਿੱਸਾ
Ad Position 24