19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਦੇ ਵਫ਼ਦ ਨੇ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 28-05-2026
ਚੰਡੀਗੜ੍ਹ, 27 ਮਈ (ਰਾਮ ਸਿੰਘ ਬਰਾੜ) - ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਦੇ ਇਕ ਵਫ਼ਦ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਵਫ਼ਦ ਨੇ ਮੁੱਖ ਮੰਤਰੀ ਨੂੰ 14 ਜੂਨ ਨੂੰ ਲੁਧਿਆਣਾ ਵਿਖੇ ਕਰਵਾਏ ਜਾਣ ਵਾਲੇ 346ਵੇਂ ਵਿਧਵਾ ਰਾਸ਼ਨ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ | ਵਫ਼ਦ ਨੇ ਮੁੱਖ ਮੰਤਰੀ ਨੂੰ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਵਿਧਵਾਵਾਂ ਤੇ ਲੋੜਵੰਦ ਪਰਿਵਾਰਾਂ ਲਈ ਕੀਤੇ ਜਾ ਰਹੇ ਸਮਾਜਿਕ ਸੇਵਾ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ | ਮੁੱਖ ਮੰਤਰੀ ਨੇ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨਾ ਇੱਕ ਪੁੰਨ ਦਾ ਕਾਰਜ ਹੈ ਤੇ ਅਜਿਹੀਆਂ ਸੰਸਥਾਵਾਂ ਸਮਾਜ ਵਿਚ ਸਮਾਜਿਕ ਕਦਰਾਂ-ਕੀਮਤਾਂ ਤੇ ਮਨੁੱਖੀ ਸੇਵਾ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਭਾਰਤ ਭੂਸ਼ਣ ਭਾਰਤੀ, ਸੁਸਾਇਟੀ ਦੇ ਪ੍ਰਧਾਨ ਪ੍ਰਵੀਨ ਬਜਾਜ, ਜਨਰਲ ਸੈਕਟਰੀ ਰਮੇਸ਼ ਗੁੰਬਰ, ਸੀਨੀਅਰ ਵਾਈਸ ਚੇਅਰਮੈਨ ਅਸ਼ਵਨੀ ਗਰਗ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਬੀਰ ਬਾਜਵਾ ਟੇਬਲ ਟੈਨਿਸ ਟੂਰਨਾਮੈਂਟ ਦੌਰਾਨ ਐਲ. ਪੀ. ਐਸ. ਅਤੇ ਵਿਵੇਕ ਹਾਈ ਸਕੂਲ ਸੈਕਟਰ-38 ਸੈਮੀਫਾਈਨਲ ਜਿੱਤ ਕੇ ਫਾਈ... ਅਗਲੀ ਖ਼ਬਰ ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਰੀਰ ਖੋਜ ਕਾਰਜਾਂ ਵਾਸਤੇ ਪੀ. ਜੀ. ਆਈ ਨੂੰ ਕੀਤਾ ਦਾਨ
Ad Position 24