18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ-ਲਾਲ ਚੰਦ ਕਟਾਰੂਚੱਕ

Ad Position 21
No active advertisement
ਅਜੀਤ ਡੈਸਕ 28-05-2026
ਚੰਡੀਗੜ੍ਹ, 27 ਮਈ (ਅਜੀਤ ਬਿਊਰੋ) - ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੰਗਲੀ ਜੀਵ ਸੰਭਾਲ ਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ | ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ | ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ | ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, ਛੱਤਬੀੜ ਚਿੜੀਆਘਰ ਵਿਖੇ ਸਿਰਫ਼ ਜਨਵਰੀ ਵਿਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿਚ 54216, ਮਾਰਚ ਵਿਚ 66377, ਅਪ੍ਰੈਲ ਵਿਚ 40168 ਅਤੇ ਮਈ 'ਚ 22450 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਤੇ ਬਿਹਤਰੀਨ ਢੰਗ ਨਾਲ ਮੇਨਟੇਂਨ ਰੱਖੇ ਗਏ ਮਾਹੌਲ ਵਿਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ | ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦਿ੍ਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਜੰਗਲੀ ਜੀਵਾਂ ਦੀ ਸੰਭਾਲ ਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ, ਦੇਸ਼ ਦਾ ਸਭ ਤੋਂ ਵੱਡਾ ਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ | ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿਦਿਅਕ ਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਆਈ.ਪੀ.ਐਸ. ਅਫਸਰ ਨਾਲ ਬਦਸਲੂਕੀ ਕਰਨ ਵਾਲੇ ਰਵਨੀਤ ਬਿੱਟੂ ਖਿਲਾਫ ਮੁੱਖ ਮੰਤਰੀ ਕਰਨ ਕਾਰਵਾਈ-ਬਲਵਿੰਦਰ ਸਿੰਘ ਧ... ਅਗਲੀ ਖ਼ਬਰ ਕਬੀਰ ਬਾਜਵਾ ਟੇਬਲ ਟੈਨਿਸ ਟੂਰਨਾਮੈਂਟ ਦੌਰਾਨ ਐਲ. ਪੀ. ਐਸ. ਅਤੇ ਵਿਵੇਕ ਹਾਈ ਸਕੂਲ ਸੈਕਟਰ-38 ਸੈਮੀਫਾਈਨਲ ਜਿੱਤ ਕੇ ਫਾਈ...
Ad Position 24