18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੌਸਮੀ ਬਿਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ 'ਮੁੱਖ ਮੰਤਰੀ ਸਿਹਤ ਯੋਜਨਾ' ਬਣੀ ਜੀਵਨਰੇਖਾ <br/>

Ad Position 21
No active advertisement
ਅਜੀਤ ਡੈਸਕ 28-05-2026
ਚੰਡੀਗੜ੍ਹ, 27 ਮਈ (ਅਜੀਤ ਬਿਊਰੋ)- ਪੰਜਾਬ ਵਿਚ ਬਦਲਦੇ ਤਾਪਮਾਨ ਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬਿਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ | ਰੋਜ਼ਾਨਾ ਦੀਆਂ ਬਿਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ 'ਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ | ਰਾਜ ਸਿਹਤ ਏਜੰਸੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਐਕਿਊਟ ਫੈਬਰਾਈਲ ਇਲਨੈੱਸ ਦੇ 5,840 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ 'ਤੇ 1.31 ਕਰੋੜ ਰੁਪਏ ਦੇ ਦਾਅਵਿਆਂ ਦਾ ਭੁਗਤਾਨ ਕੀਤਾ ਗਿਆ | ਇਸ ਤੋਂ ਇਲਾਵਾ ਪਾਣੀ ਰਾਹੀਂ ਫੈਲਣ ਵਾਲੀਆਂ ਅਤੇ ਸਾਹ ਨਾਲ ਸੰਬੰਧਤ ਬਿਮਾਰੀਆਂ ਦੇ ਮਾਮਲੇ ਵੀ ਸਾਹਮਣੇ ਆਏ | ਐਂਟੇਰਿਕ ਫੀਵਰ ਦੇ 1,396 ਮਾਮਲੇ ਦਰਜ ਹੋਏ, ਜਿਨ੍ਹਾਂ 'ਤੇ 30.47 ਲੱਖ ਦੇ ਦਾਅਵੇ ਕੀਤੇ ਗਏ | ਨਿਮੋਨੀਆ ਦੇ 377 ਮਾਮਲਿਆਂ 'ਤੇ 11.06 ਲੱਖ, ਜਦਕਿ ਐਕਿਊਟ ਬ੍ਰੋਂਕਾਈਟਿਸ ਦੇ 326 ਮਾਮਲਿਆਂ 'ਤੇ 9.24 ਲੱਖ ਰੁਪਏ ਖ਼ਰਚ ਹੋਏ ਉੱਥੇ ਹੀ ਮਾਨਸੂਨ ਦੌਰਾਨ ਅਕਸਰ ਚਰਚਾ ਵਿੱਚ ਰਹਿਣ ਵਾਲੀਆਂ ਬਿਮਾਰੀਆਂ ਦੇ ਮਾਮਲੇ ਤੁਲਨਾਤਮਕ ਤੌਰ 'ਤੇ ਘੱਟ ਰਹੇ | ਡੇਂਗੂ ਦੇ ਕੇਵਲ 12 ਮਾਮਲੇ ਦਰਜ ਹੋਏ ਜਿਨ੍ਹਾਂ 'ਤੇ 40,880 ਰੁਪਏ ਦਾ ਦਾਅਵਾ ਹੋਇਆ | ਮਲੇਰੀਆ ਦੇ ਸਿਰਫ਼ 3 ਮਾਮਲੇ, ਚਿਕਨਗੁਨਿਆ ਦੇ 6 ਮਾਮਲੇ ਤੇ ਹੀਟ ਸਟਰੋਕ ਦੇ 4 ਮਾਮਲੇ ਸਾਹਮਣੇ ਆਏ | ਸਿਵਲ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਇਹ ਸਥਿਤੀ ਹਰ ਸਾਲ ਓ.ਪੀ.ਡੀ. ਵਿੱਚ ਵੇਖੇ ਜਾਣ ਵਾਲੇ ਆਮ ਮੌਸਮੀ ਦਬਾਅ ਨੂੰ ਦਰਸਾਉਂਦੀ ਹੈ | ਡਾ. ਵਿਕਾਸ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਿਨਾਂ ਆਰਥਿਕ ਬੋਝ ਦੇ ਹਸਪਤਾਲ ਵਿੱਚ ਦਾਖ਼ਲ ਹੋ ਕੇ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਮਰੀਜ਼ ਅਗਾਊਾ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਸਮੇਂ ਸਿਰ ਇਲਾਜ ਪ੍ਰਾਪਤ ਕਰ ਸਕਣ | ਸਮੇਂ ਸਿਰ ਜਾਂਚ ਤੇ ਇਲਾਜ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਮੁਖੀ ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੱਤੀ ਕਿ ਸ਼ਿਸ਼ੂ ਤੇ ਛੋਟੇ ਬੱਚੇ ਸੰਕਰਮਣਾਂ ਦੀ ਲਪੇਟ 'ਚ ਜਲਦੀ ਆ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਠੀਕ ਤਰ੍ਹਾਂ ਖ਼ੁਰਾਕ ਨਾ ਲੈਣਾ, ਵਾਰ-ਵਾਰ ਉਲਟੀਆਂ ਹੋਣਾ, ਤੇਜ਼ ਸਾਹ ਚੱਲਣਾ, ਡੀਹਾਈਡਰੇਸ਼ਨ, ਦੌਰੇ ਪੈਣਾ ਅਤੇ ਲਗਾਤਾਰ ਬੁਖ਼ਾਰ ਵਰਗੇ ਲੱਛਣਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ | ਡਾ. ਸ਼ਸ਼ੀਕਾਂਤ ਧੀਰ ਨੇ ਇਹ ਵੀ ਕਿਹਾ ਕਿ ਜਾਗਰੂਕਤਾ ਮੁਹਿੰਮਾਂ, ਸਫ਼ਾਈ-ਸਿੱਖਿਆ, ਟੀਕਾਕਰਨ ਤੇ ਮੱਛਰ ਕੰਟਰੋਲ ਉਪਾਆਂ ਰਾਹੀਂ ਇਨਫੈਕਸ਼ਨ ਦੇ ਫੈਲਾਅ ਨੂੰ ਰੋਕਣ ਵਿਚ ਮਾਪਿਆਂ, ਆਸ਼ਾ ਵਰਕਰਾਂ, ਆਂਗਣਵਾੜੀ ਕਰਮਚਾਰੀਆਂ ਤੇ ਸਕੂਲਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਜਬਰੀ ਮੋਬਾਈਲ ਫ਼ੋਨ ਦੇਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਬਾਜਵਾ ਵਲੋਂ ਓਲੰਪੀਅਨ ਰਾਜਾ ਰਣਧੀਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24