18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਜਬਰੀ ਮੋਬਾਈਲ ਫ਼ੋਨ ਦੇਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-05-2026
ਕੁਰਾਲੀ, 27 ਮਈ (ਬਿੱਲਾ ਅਕਾਲਗੜ੍ਹੀਆ)- ਕੁਰਾਲੀ ਡਵੀਜ਼ਨ ਦੇ ਬਿਜਲੀ ਕਾਮਿਆਂ ਵਲੋਂ ਅੱਜ ਕੁਰਾਲੀ ਡਵੀਜ਼ਨ ਦੇ ਐਕਸੀਅਨ ਵਲੋਂ ਜਬਰੀ ਮੋਬਾਈਲ ਫ਼ੋਨ ਦੇਣ ਤੇ ਚਾਰਜਸ਼ੀਟ ਕਰਨ ਦੀਆਂ ਧਮਕੀਆਂ ਦੇਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਦੁੱਮਣਾ ਮੈਂਬਰ ਜੁਆਇੰਟ ਫੋਰਮ ਪੰਜਾਬ, ਵਰਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਐਮ. ਐਸ. ਯੂ., ਸੁਖਜਿੰਦਰ ਸਿੰਘ ਸਰਕਲ ਪ੍ਰਧਾਨ ਰੋਪੜ, ਬਲਵਿੰਦਰ ਸਿੰਘ ਸਰਕਲ ਪ੍ਰਧਾਨ ਮੁਹਾਲੀ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਡਵੀਜ਼ਨ ਕੁਰਾਲੀ ਤੇ ਸੁਖਬੀਰ ਸਿੰਘ ਪ੍ਰਧਾਨ ਸਬ-ਡਵੀਜ਼ਨ ਕੁਰਾਲੀ ਨੇ ਕਿਹਾ ਕਿ ਇਹ ਮੋਬਾਈਲ ਫ਼ੋਨ ਜਿਨ੍ਹਾਂ 'ਚ ਐਮ. ਡੀ. ਐਮ. ਸਾਫਟਵੇਅਰ ਇੰਸਟਾਲ ਹੈ, ਕਾਰਨ ਕਰਮਚਾਰੀਆਂ ਦੀ ਨਿੱਜਤਾ ਨੂੰ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੀ ਇਸ ਕਾਰਵਾਈ ਦਾ ਸਟੇਟ ਕਮੇਟੀ ਵਲੋਂ ਵੀ ਕੀਤਾ ਜਾ ਰਿਹਾ ਹੈ ਤੇ ਆਖਿਆ ਜਾ ਰਿਹਾ ਹੈ ਕਿ ਜਦੋਂ ਤੱਕ ਇਨ੍ਹਾਂ ਮੋਬਾਈਲ ਫ਼ੋਨਾਂ ਸੰਬੰਧੀ ਮੁਲਾਜ਼ਮਾਂ ਦੇ ਖਦਸ਼ੇ ਦੂਰ ਨਹੀਂ ਹੁੰਦੇ ਉਦੋਂ ਤੱਕ ਇਹ ਮੋਬਾਈਲ ਫ਼ੋਨ ਨਹੀਂ ਲਏ ਜਾਣਗੇ ਪਰ ਐਕਸੀਅਨ ਕੁਰਾਲੀ ਵਲੋਂ ਮੁਲਾਜ਼ਮਾਂ ਨੂੰ ਜਬਰੀ ਮੋਬਾਈਲ ਫ਼ੋਨ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਤੇ ਮੋਬਾਈਲ ਨਾ ਲੈਣ ਦੀ ਸੂਰਤ 'ਚ ਚਾਰਜਸ਼ੀਟ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਬੁਲਾਰਿਆਂ ਨੇ ਕਿਹਾ ਕਿ ਅਜਿਹਾ ਹੋਣ ਦੀ ਸੂਰਤ 'ਚ ਐਕਸੀਅਨ ਕੁਰਾਲੀ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸੰਬੰਧਿਤ ਅਧਿਕਾਰੀ ਦੀ ਹੋਵੇਗੀ | ਰੋਸ ਪ੍ਰਦਰਸ਼ਨ 'ਚ ਸ਼ਾਮਿਲ ਵੱਡੀ ਗਿਣਤੀ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਆਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਨਰਿੰਦਰ ਸਿੰਘ, ਅਵਤਾਰ ਸਿੰਘ, ਜਗਦੀਪ ਸਿੰਘ, ਗੁਲਜਾਰ ਸਿੰਘ, ਮਲਕੀਤ ਸਿੰਘ, ਰਸ਼ਪਾਲ ਸਿੰਘ, ਗੁਰਦਿਆਲ ਸਿੰਘ, ਭੁਪਿੰਦਰ ਸਿੰਘ, ਜਸਵੰਤ ਸਿੰਘ, ਪ੍ਰੇਮ ਸਿੰਘ ਤੇ ਮਨਜਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸਕੂਲ ਵਿਖੇ ਨਾਮ ਅਭਿਆਸ ਕੈਂਪ ਸ਼ੁਰੂ <br/> ਅਗਲੀ ਖ਼ਬਰ ਮੌਸਮੀ ਬਿਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ 'ਮੁੱਖ ਮੰਤਰੀ ਸਿਹਤ ਯੋਜਨਾ' ਬਣੀ ਜੀਵਨਰੇਖਾ <br/>
Ad Position 24