ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ ਗੈਂਗਸਟਰਾਂ 'ਤੇ ਵਾਰ ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 364 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 128ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 32,397 ਹੋ ਗਈਆਂ | ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 453ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 50 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 935 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਤੇ 6000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 453 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,646 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |