05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਗਵੰਤ ਮਾਨ ਸਰਕਾਰ ਵਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ 'ਚ ਸ਼ਾਮਿਲ ਸਕੂਲ-ਆਧਾਰਿਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 29-05-2026
• ਇਸ ਪਹਿਲਕਦਮੀ ਨਾਲ 3,600 ਸਰਕਾਰੀ ਸਕੂਲਾਂ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਮਿਲੇਗਾ ਲਾਭ
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ | 28 ਮਈ ਨੂੰ ਮਾਹਵਾਰੀ ਸਿਹਤ ਸਫਾਈ ਦਿਵਸ ਮੌਕੇ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲਿ੍ਹਆਂ ਦੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ 'ਮਾਹਵਾਰੀ ਸਫਾਈ ਪਾਠਕ੍ਰਮ' ਦੇ ਪੜਾਅਵਾਰ ਸੂਬਾ ਪੱਧਰੀ ਵਿਸਥਾਰ ਦਾ ਐਲਾਨ ਕੀਤਾ | ਪਾਠਕ੍ਰਮ ਦਾ ਪਹਿਲਾ ਸੈਸ਼ਨ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ 29 ਮਈ 2026 ਨੂੰ ਕਰਵਾਇਆ ਜਾਵੇਗਾ | ਇਸ ਪਹਿਲਕਦਮੀ ਨਾਲ 3,600 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ 6ਵੀਂ ਤੋਂ 10ਵੀਂ ਜਮਾਤ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ | ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵਲੋਂ ਜਨਤਕ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਤੇ ਸਾਰਿਆਂ ਲਈ ਪਹੁੰਚਯੋਗ ਬਣਾਉਣ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦੀ ਹੈ ਜਿੱਥੇ ਕੁੜੀਆਂ ਨੂੰ ਜਾਗਰੂਕਤਾ, ਆਤਮਵਿਸ਼ਵਾਸ, ਮਾਣ ਅਤੇ ਮਿਆਰੀ ਸਿਹਤ ਜਾਣਕਾਰੀ ਤੱਕ ਪਹੁੰਚ ਪ੍ਰਦਾਨ ਕੀਤੀ ਜਾਂਦੀ ਹੈ |
ਭਗਵੰਤ ਮਾਨ ਸਰਕਾਰ ਨੇ ਇਹ ਪ੍ਰੋਗਰਾਮ ਵਾਸ਼ ਯੂਨਾਈਟਿਡ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਹੈ, ਜੋ ਕਿ ਇੱਕ ਅੰਤਰਰਾਸ਼ਟਰੀ ਗੈਰ-ਮੁਨਾਫ਼ਾ ਪ੍ਰਾਪਤ ਸੰਸਥਾ ਹੈ | ਸੂਬੇ ਭਰ ਵਿੱਚ ਇਸ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਲਗਭਗ 7,200 ਅਧਿਆਪਕਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ | ਇਸ ਪਹਿਲਕਦਮੀ ਦੀ ਸ਼ੁਰੂਆਤ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਦੇ 100 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੇ ਗਏ ਇੱਕ ਪੁਰਾਣੇ ਪਾਇਲਟ ਪ੍ਰੋਗਰਾਮ ਦੇ ਉਤਸ਼ਾਹਜਨਕ ਨਤੀਜਿਆਂ ਨੂੰ ਦੇਖਦਿਆਂ ਕੀਤੀ ਗਈ ਹੈ ਜਿਸ ਵਿੱਚ 45,000 ਤੋਂ ਵੱਧ ਵਿਦਿਆਰਥੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 13.34 ਲੱਖ ਰੁਪਏ ਦੀ ਠੱਗੀ, ਦੋ ਇਮੀਗ੍ਰੇਸ਼ਨ ਕੰਪਨੀਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਕੇਸ ਦ... ਅਗਲੀ ਖ਼ਬਰ ਹਿਮਾਲਿਆ ਬੇਬੀ ਕੇਅਰ ਵਲੋਂ ਨਵੀਆਂ ਸ਼ੁਰੂਆਤਾਂ ਦਾ ਜਸ਼ਨ ਮਨਾਉਂਦੇ ਹੋਏ 'ਗੋਲਡਨ ਬੇਬੀ ਗਿਫ਼ਟ ਪੈਕ' ਲਾਂਚ
Ad Position 24
No active advertisement