05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਦੇਸ਼ ਭੇਜਣ ਦੇ ਨਾਂਅ 'ਤੇ 13.34 ਲੱਖ ਰੁਪਏ ਦੀ ਠੱਗੀ, ਦੋ ਇਮੀਗ੍ਰੇਸ਼ਨ ਕੰਪਨੀਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਕਪਿਲ ਵਧਵਾ)- ਵੀਜ਼ਾ ਲਗਵਾਉਣ ਅਤੇ ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ | ਦੋਵੇਂ ਮਾਮਲਿਆਂ ਵਿਚ ਥਾਣਾ ਸੈਕਟਰ-3 ਚੰਡੀਗੜ੍ਹ ਪੁਲਿਸ ਨੇ ਦੋ ਵੱਖ-ਵੱਖ ਇਮੀਗ੍ਰੇਸ਼ਨ ਕੰਪਨੀਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਵਿੰਦਰ ਸਿੰਘ ਵਾਸੀ ਪਿੰਡ ਬਡਹੇੜੀ, ਸੈਕਟਰ-41ਡੀ ਚੰਡੀਗੜ੍ਹ ਦੀ ਸ਼ਿਕਾਇਤ 'ਤੇ ਐਮ/ਐਸ ਯੂਅਰ ਇਮੀਗ੍ਰੇਸ਼ਨ ਸੈਕਟਰ-8ਸੀ ਚੰਡੀਗੜ੍ਹ ਦੇ ਮਾਲਕ ਅਮਨਦੀਪ ਉਰਫ਼ ਅਮਨ ਤੇ ਉਸਦੀ ਮਾਨਸੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮਾਂ ਨੇ ਵਰਕ ਅਤੇ ਐਜੂਕੇਸ਼ਨ ਵੀਜ਼ਾ ਲਗਵਾਉਣ ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 10 ਲੱਖ 42 ਹਜ਼ਾਰ 388 ਰੁਪਏ ਦੀ ਠੱਗੀ ਕੀਤੀ ਹੈ ਜਦਕਿ ਦੂਜੇ ਮਾਮਲੇ ਪਟਿਆਲਾ ਦੀ ਰਹਿਣ ਵਾਲੀ ਇਕ ਮਹਿਲਾ ਦੀ ਸ਼ਿਕਾਇਤ 'ਤੇ ਗਲੋਬਲ ਕਨਸਲਟੈਂਸੀ ਸੈਕਟਰ-9 ਚੰਡੀਗੜ੍ਹ ਦੇ ਮਾਲਕ ਮਾਨਸੀ ਤੇ ਅਮਨ ਸਮੇਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਂ 'ਤੇ ਉਸ ਨਾਲ 2 ਲੱਖ 91 ਹਜ਼ਾਰ 900 ਰੁਪਏ ਦੀ ਠੱਗੀ ਕੀਤੀ ਹੈ | ਦੋਨਾਂ ਮਾਮਲਿਆਂ ਬਾਰੇ ਗੱਲਬਾਤ ਕਰਦਿਆਂ ਥਾਣਾ ਸੈਕਟਰ-3 ਦੇ ਐਸ.ਐਚ.ਓ. ਨੇ ਦੱਸਿਆ ਕਿ ਉਕਤ ਦੋਨਾਂ ਮਾਮਲਿਆਂ ਵਿਚ ਪਤੀ-ਪਤਨੀ ਅਮਨ ਤੇ ਮਾਨਸੀ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਜਦਕਿ ਉਨ੍ਹਾਂ ਦੀਆਂ ਇਮੀਗ੍ਰੇਸ਼ਨ ਕੰਪਨੀਆਂ ਨਾਲ ਜੁੜੇ ਕਰਮਚਾਰੀਆਂ ਤੇ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਦਾ ਵਫ਼ਦ ਰਾਜਪਾਲ ਨੂੰ ਮਿਲਿਆ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ 'ਚ ਸ਼ਾਮਿਲ ਸਕੂਲ-ਆਧਾਰਿਤ ਮਾਹਵਾਰੀ ਸਿਹ...
Ad Position 24
No active advertisement