ਜ਼ੀਰਕਪੁਰ, 28 ਮਈ (ਮਨਿੰਦਰ ਸਿੰਘ)- ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਮੁਸਲਮਾਨਾਂ ਦਾ ਪ੍ਰਮੁੱਖ ਤਿਉਹਾਰ ਈਦ-ਉਲ-ਅਜ਼ਹਾ ਅੱਜ ਸ਼ਾਂਤੀਪੂਰਵਕ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਨੂੰ ਵਿਸ਼ੇਸ਼ ਨਮਾਜ਼ ਅਦਾ ਕੀਤੀ ਗਈ | ਇਸ ਤੋਂ ਬਾਅਦ ਏਕਤਾ, ਦਇਆ ਤੇ ਕੁਰਬਾਨੀ ਦਾ ਸੰਦੇਸ਼ ਦਿੰਦੇ ਹੋਏ ਉਪਦੇਸ਼ ਦਿੱਤਾ ਗਿਆ | ਇਸ ਮੌਕੇ ਭਬਾਤ ਮਸਜਿਦ ਦੇ ਇਮਾਮ ਮੌਲਾਨਾ ਸ਼ਮਸ਼ਾਦ ਅਹਿਮਦ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੁਰਬਾਨੀ ਹਮੇਸ਼ਾ ਕਾਨੂੰਨੀ ਦਾਇਰੇ 'ਚ ਰਹਿ ਕੇ ਕਰਨ | ਉਨ੍ਹਾਂ ਲੋਕਾਂ ਨੂੰ ਈਦ ਦੀ ਸ਼ੁਭਕਾਮਨਾਵਾਂ ਦਿੰਦਿਆਂ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ |