05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਾਮਲਾ ਪੰਚਕੂਲਾ ਦੇ ਸੈਕਟਰ-4 ਵਿਖੇ ਸੁਨਿਆਰੇ ਵਲੋਂ ਖ਼ੁਦਕੁਸ਼ੀ ਕਰਨ ਦਾ ਪੁਲਿਸ ਕਰ ਰਹੀ ਹੈ ਸੁਸਾਈਡ ਨੋਟ ਦੀ ਜਾਂਚ

Ad Position 21
No active advertisement
ਅਜੀਤ ਡੈਸਕ 29-05-2026
ਪੰਚਕੂਲਾ, 28 ਮਈ (ਕਪਿਲ)- ਪੰਚਕੂਲਾ ਦੇ ਸੈਕਟਰ-4 'ਚ 45 ਸਾਲਾ ਰਜਤ ਖੰਨਾ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਪੇਸ਼ੇ ਵਜੋਂ ਸੁਨਿਆਰਾ ਸੀ ਅਤੇ ਉਸ ਦੀ ਐਮ. ਸੀ. ਸੀ. 'ਚ ਜਵੈਲਰੀ ਦੀ ਦੁਕਾਨ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਰਜਤ ਖੰਨਾ ਨੇ ਆਪਣੇ ਮ. ਨੰ. 777 'ਚ ਫਾਂਸੀ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਤੋਂ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ 'ਚ ਕੁਝ ਲੋਕਾਂ ਦੇ ਨਾਂਅ ਦਰਜ ਹੋਣ ਦੀ ਵੀ ਚਰਚਾ ਹੈ | ਹਾਲਾਂਕਿ ਪੁਲਿਸ ਨੇ ਇਸ ਬਾਰੇ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਨਹੀਂ ਕੀਤੀ | ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਰਜਤ ਖੰਨਾ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੀ ਹੈ ਅਤੇ ਮਾਮਲੇ ਦੀ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਤੇ ਇਸ ਦੇ ਚਲਦਿਆਂ ਹੀ ਉਸ ਵਲੋਂ ਇਹ ਸਖ਼ਤ ਚੁਕਿਆ ਗਿਆ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੈਕਟਰ-6 ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਹੈ | ਪੁਲਿਸ ਅਨੁਸਾਰ ਲਾਸ਼ ਦਾ ਪੋਸਟਮਾਰਟਮ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ ਤੇ ਮੌਕੇ ਤੋਂ ਮਿਲੇ ਸੁਸਾਇਡ ਨੋਟ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ | ਜਲਦ ਹੀ ਮਾਮਲੇ 'ਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ 7 ਰਾਊਾਡਾਂ 'ਚ ਮੁਕੰਮਲ ਹੋਵੇਗੀ ਵੋਟਾਂ ਦੀ ਗਿਣਤੀ ਅਗਲੀ ਖ਼ਬਰ ਡੇਰਾਬੱਸੀ 'ਚ ਬੰਦ ਪਈ ਫੈਕਟਰੀ 'ਚ ਲਗਾਤਾਰ ਦੂਜੇ ਦਿਨ ਚੋਰੀ ਦੀ ਕੋਸ਼ਿਸ਼ ਕੰਧ ਟੱਪ ਕੇ ਫੈਕਟਰੀ 'ਚ ਸ਼ਾਮਿਲ ਹੋਏ 5 ਚੋ...
Ad Position 24
No active advertisement