03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਰਾਜ ਪੱਧਰੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਫ਼ਸਲ 'ਚ ਖਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਕੀਤਾ ਜਾ ਰਿਹੈ ਜਾਗਰੂਕ -ਕੇਨ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 29-05-2026
ਐੱਸ. ਏ. ਐੱਸ. ਨਗਰ, 28 ਮਈ (ਪ੍ਰੋ. ਅਵਤਾਰ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ 'ਚ ਖਾਦਾਂ ਦੀ ਸੁਚੱਜੀ ਤੇ ਸੰਤੁਲਿਤ ਵਰਤੋਂ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਸਮੂਹ ਖੰਡ ਮਿੱਲਾਂ ਦੇ ਅਧਿਕਾਰਤ ਖੇਤਰਾਂ 'ਚ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਗੰਨਾ ਉਗਾਉਣ ਵਾਲੇ ਜ਼ਿਲਿ੍ਹਆਂ 'ਚ ਪਿੰਡ ਪੱਧਰ 'ਤੇ ਕਿਸਾਨ ਮੀਟਿੰਗਾਂ, ਜਾਗਰੂਕਤਾ ਕੈਂਪ ਤੇ ਖੇਤ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ | ਇਸ ਮੁਹਿੰਮ ਤਹਿਤ ਅੱਜ ਸਮੁੱਚੇ ਪੰਜਾਬ 'ਚ 259 ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ 'ਚ 2351 ਗੰਨਾ ਕਾਸ਼ਤਕਾਰਾਂ ਨੇ ਭਾਗ ਲਿਆ | ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਖਾਦਾਂ ਦੀ ਬੇਤਹਾਸ਼ਾ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਵਧਦੀ ਹੈ, ਸਗੋਂ ਮਿੱਟੀ ਦੀ ਸਿਹਤ ਤੇ ਫ਼ਸਲ ਦੀ ਗੁਣਵੱਤਾ 'ਤੇ ਵੀ ਮਾੜਾ ਅਸਰ ਪੈਂਦਾ ਹੈ | ਇਸ ਲਈ ਕਿਸਾਨਾਂ ਨੂੰ ਸਿਫ਼ਾਰਸ਼ੀ ਮਾਤਰਾ ਤੇ ਸਹੀ ਸਮੇਂ 'ਤੇ ਹੀ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਇਲਾਕੇ ਦੇ ਸਹਾਇਕ ਗੰਨਾ ਵਿਕਾਸ ਅਫ਼ਸਰਾਂ, ਖੰਡ ਮਿੱਲ ਅਧਿਕਾਰੀਆਂ ਜਾਂ ਕਿ੍ਸ਼ੀ ਵਿਗਿਆਨ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀ 'ਕਹਾਣੀ ਸੰਗਤ' ਦੀ ਸੋਗ ਇਕੱਤਰਤਾ ਵਿਚ ਸਾਹਿਤਕਾਰ ਰਿਪੁਦਮਨ ਸਿੰਘ ਰੂਪ ਨੂੰ ਭੇਟ ਕੀਤੀ ਸ਼ਰਧਾਂਜਲੀ ਅਗਲੀ ਖ਼ਬਰ ਡੇਰਾਬੱਸੀ ਵਿਖੇ 7 ਰਾਊਾਡਾਂ 'ਚ ਮੁਕੰਮਲ ਹੋਵੇਗੀ ਵੋਟਾਂ ਦੀ ਗਿਣਤੀ
Ad Position 24
No active advertisement