ਜ਼ੀਰਕਪੁਰ, 28 ਮਈ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਮਹਿਲਾ ਦੀ ਸ਼ਿਕਾਇਤ 'ਤੇ ਉਸ ਨਾਲ ਵਿਆਹ ਦੇ ਬਹਾਨੇ ਕਈ ਵਾਰ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਘਟਨਾ ਤੋਂ ਬਾਅਦ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ | ਪੁਲਿਸ ਅਨੁਸਾਰ 28 ਸਾਲਾ ਪੀੜ੍ਹਤ ਮਹਿਲਾ ਨੇ ਪਵਨ ਕੁਮਾਰ ਵਾਸੀ ਪਿੰਡ ਗੁਰਦੇਵਪੁਰਾ ਜ਼ਿਲ੍ਹਾ ਹੁਸ਼ਿਆਰਪੁਰ 'ਤੇ ਉਸ ਨਾਲ ਵਿਆਹ ਦਾ ਵਾਅਦਾ ਕਰ ਕੇ ਸੰਬੰਧ ਬਣਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਪੀੜਤਾ ਨੇ ਕਿਹਾ ਕਿ ਮੁਲਜ਼ਮ ਨੇ ਬੀਤੀ 17 ਮਾਰਚ ਤੋਂ ਬਾਅਦ ਵਿਆਹ ਦੇ ਬਹਾਨੇ ਉਸ ਨਾਲ ਵਾਰ-ਵਾਰ ਜਬਰ ਜਨਾਹ ਕੀਤਾ | ਮਹਿਲਾ ਦਾ ਦੋਸ਼ ਹੈ ਕਿ ਜਦੋਂ ਉਸ ਨੇ ਮੁਲਜ਼ਮ 'ਤੇ ਵਿਆਹ ਕਰਨ ਲਈ ਦਬਾਅ ਬਣਾਇਆ ਤਾਂ ਉਹ ਬਹਾਨੇ ਬਣਾਉਣ ਲੱਗ ਪਿਆ ਅਤੇ ਬਾਅਦ 'ਚ ਮੁਲਜ਼ਮ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪੀੜਤਾ ਨੇ ਜ਼ੀਰਕਪੁਰ ਪੁਲਿਸ ਥਾਣੇ 'ਚ ਆਪਣੀ ਸ਼ਿਕਾਇਤ ਦਰਜ ਕਰਵਾਈ | ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਉਕਤ ਮੁਲਜ਼ਮ ਪਵਨ ਕੁਮਾਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |