03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਨਵੀਆਂ ਨਿਯੁਕਤੀਆਂ

Ad Position 21
No active advertisement
ਅਜੀਤ ਡੈਸਕ 29-05-2026
ਖਰੜ, 28 ਮਈ (ਤਰਸੇਮ ਸਿੰਘ ਜੰਡਪੁਰੀ)- ਬਸਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਜ਼ਿਲ੍ਹਾ ਪ੍ਰਧਾਨ ਹਰਕਾਦਾਸ ਧਾਲੀਵਾਲ ਦੀ ਅਗਵਾਈ ਹੇਠ ਮੀਟਿੰਗ ਸੱਦੀ ਗਈ | ਇਸ ਮੌਕੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਜਦਕਿ ਪਿੰਡ ਦੁਬਾਲੀ ਦੇ ਸ਼ਹੀਦ ਪਰਿਵਾਰ 'ਚੋਂ ਉਜਾਗਰ ਸਿੰਘ ਦੁਬਾਲੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਨੇ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਡਾ. ਅਵਤਾਰ ਸਿੰਘ ਕਰੀਮਪੁਰੀ ਬਸਪਾ ਦੇ ਸੂਬਾ ਪ੍ਰਧਾਨ/ਸਾਬਕਾ ਰਾਜ ਸਭਾ ਮੈਂਬਰ/ਇੰਚਾਰਜ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਜ. ਹਰਨੇਕ ਸਿੰਘ ਸੇਵਾ-ਮੁਕਤ ਉਪ ਮੰਡਲ ਅਫ਼ਸਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੂੰ ਵਿਧਾਨ ਸਭਾ ਹਲਕਾ ਖਰੜ ਤੇ ਸੁਖਦੇਵ ਸਿੰਘ ਚੱਪੜਚਿੜੀ ਸਾਬਕਾ ਜ਼ਿਲ੍ਹਾ ਪ੍ਰਧਾਨ ਨੂੰ ਵਿਧਾਨ ਸਭਾ ਹਲਕਾ ਮੁਹਾਲੀ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਤਰ੍ਹਾਂ ਸੀਨੀਅਰ ਆਗੂ ਕੁਲਦੀਪ ਸਿੰਘ ਘੜੂੰਆਂ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਬਾਅਦ ਸੁੱਚਾ ਸਿੰਘ ਸਨੇਟਾ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਬੇਗ ਸਿੰਘ ਜੂਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਜਸਵੀਰ ਸਿੰਘ ਰਡਿਆਲਾ ਜ਼ਿਲ੍ਹਾ ਖ਼ਜ਼ਾਨਚੀ, ਹਾਕਮ ਸਿੰਘ ਮੱਛਲੀ ਹਲਕਾ ਪ੍ਰਧਾਨ ਖਰੜ, ਜਸਪਾਲ ਸਿੰਘ ਸੈਦਪੁਰ ਹਲਕਾ ਪ੍ਰਧਾਨ ਮੁਹਾਲੀ, ਦੀਪਕ ਸੌਂਧੀ ਮੀਤ ਪ੍ਰਧਾਨ ਹਲਕਾ ਮੁਹਾਲੀ ਤੇ ਬਲਬੀਰ ਸਿੰਘ ਜਨਰਲ ਸਕੱਤਰ ਹਲਕਾ ਖਰੜ ਵਲੋਂ ਵੀ ਆਪੋ-ਆਪਣੇ ਵਿਚਾਰ ਰੱਖੇ ਗਏ | ਇਸ ਮੌਕੇ ਕੁਲਵਿੰਦਰ ਸਿੰਘ ਸਿੱਧੂ ਨਵਾਂਗਰਾਓਾ, ਅਜੈਬ ਸਿੰਘ ਭਾਗੋਮਾਜਰਾ, ਹਰਜਿੰਦਰ ਸਿੰਘ ਝਿਊਰਹੇੜੀ, ਓਮ ਪ੍ਰਕਾਸ਼, ਕਿ੍ਸ਼ਨ ਕੁਮਾਰ, ਰਜਿੰਦਰ ਸਿੰਘ ਬੜੌਦੀ, ਸੁਰੇਸ਼, ਹਰਿਦੁਆਰੀ ਰਿੰਕੂ, ਮਨਜਿੰਦਰ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ ਤੇ ਦਲੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਨੂੰ ਮਿਲੇਗੀ ਨਵੀਂ ਦਿਸ਼ਾ- ਬੀਬੀ ਰਾਮੂਵਾਲੀਆ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੀਨਸ ਵੀਜ਼ਾ ਫਰਮ ਦਾ ਲਾਇਸੰਸ ਬਹਾਲ
Ad Position 24
No active advertisement