ਚੰਡੀਗੜ੍ਹ, 29 ਮਈ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 438 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 32,553 ਹੋ ਗਈਆਂ | ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀ.ਓ.) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 454ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 58 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 366 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 1855 ਨਸ਼ੀਲੀਆਂ ਗੋਲੀਆਂ ਤੇ 29,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 454 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,775 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |