28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਪ੍ਰਧਾਨ ਬਣਨ ਨਾਲ ਭਾਜਪਾ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ-ਯਾਦਵਿੰਦਰ ਸਿੰਘ ਬੁੱਟਰ <br/>

Ad Position 21
No active advertisement
ਅਜੀਤ ਡੈਸਕ 31-05-2026
ਚੰਡੀਗੜ੍ਹ, 30 ਮਈ (ਅਜਾਇਬ ਸਿੰਘ ਔਜਲਾ) - ਭਾਰਤੀ ਜਨਤਾ ਪਾਰਟੀ ਹਾਈਕਮਾਨ ਨੇ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਨਿਯੁਕਤ ਕਰਕੇ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਇਹ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਕਰਨਾ ਪੰਜਾਬ ਦੀ ਰਾਜਨੀਤੀ 'ਚ ਇਕ ਤਬਦੀਲੀ ਵਾਲਾ ਪਲ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਧੰਨਵਾਦ ਕਰਦੇ ਹੋਏ ਬੁੱਟਰ ਨੇ ਕਿਹਾ ਕਿ ਪਾਰਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਸਿੱਖ ਆਗੂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਇਕ ਵਾਰ ਫਿਰ ਸਮਾਜ ਦੇ ਸਾਰੇ ਵਰਗਾਂ ਨਾਲ ਜੁੜਨ ਤੇ ਪੰਜਾਬ ਦੇ ਲੋਕਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਬਹੁਤ ਹੀ ਸੂਝਵਾਨ ਤੇ ਤਜਰਬੇਕਾਰ ਆਗੂ ਹਨ ਅਤੇ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ, ਪਾਰਟੀ ਸੂਬੇ 'ਚ ਮਜ਼ਬੂਤ ਹੋਵੇਗੀ | ਬੁੱਟਰ ਨੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ 13ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਵਿਦਿਆਰਥੀ ਦੀ ਮੌਤ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ 'ਦ ਪੰਜਾਬ ਪਬਲਿਕ ਸਕੂਲ, ਨਾਭਾ' ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ <br/>
Ad Position 24