29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਆਰਥੋਪੀਡਿਕ ਇਲਾਜਾਂ 'ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚਿਆਂ-ਡਾ. ਬਲਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 31-05-2026
ਚੰਡੀਗੜ•, 30 ਮਈ (ਅਜੀਤ ਬਿਊਰੋ) - ਪੰਜਾਬ ਵਿਚ ਹੱਡੀਆਂ, ਜੋੜਾਂ ਤੇ ਟਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ | 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ | ਇਸ ਸਥਿਤੀ ਨੂੰ ਸਪਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਤੇ ਟਰੌਮਾ ਨਾਲ ਸਬੰਧਿਤ ਇਲਾਜਾਂ 'ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ | ਇਹ ਵਧਦੀਆਂ ਸਰਜਰੀ ਜ਼ਰੂਰਤਾਂ ਤੇ ਸਰਕਾਰੀ ਹਸਪਤਾਲਾਂ ਵਿਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ |
ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ | ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਤੇ ਪਲੇਟਾਂ, ਨਹੁੰਆਂ ਤੇ ਹੋਰ ਇਮਪਲਾਂਟ ਰਾਹੀਂ ਫਰੈਕਚਰ ਫਿਕਸੇਸ਼ਨ ਵਰਗੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਹੈ | ਇਹ ਇਲਾਜ ਹੁਣ ਜ਼ਿਲ•ਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ 'ਤੇ ਕੀਤੇ ਜਾ ਰਹੇ ਹਨ |
ਪੰਜਾਬ ਵਿਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ | ਯੋਜਨਾ ਤਹਿਤ ਲੁਧਿਆਣਾ ਵਿਚ 4.8 ਲੱਖ ਤੋਂ ਵੱਧ ਤੇ ਪਟਿਆਲਾ ਵਿਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ | ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ•ਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰਾਂ ਕੈਸ਼ਲੈੱਸ ਮਿਲਿਆ | 12 ਮਈ ਨੂੰ ਉਨ•ਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ | ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, ਆਰਥੋਪੀਡਿਕ ਬਿਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫ਼ਾਇਤੀ ਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪਸ਼ਟ ਹੋਈ ਹੈ | ਉਨ•ਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਗੋਡੇ ਬਦਲਣ, ਚੂਲ਼ੇ ਤੇ ਟਰੌਮਾ ਸੰਬੰਧੀ ਕੈਸ਼ਲੈੱਸ ਇਲਾਜ ਦਿੱਤਾ ਜਾ ਰਿਹਾ ਹੈ ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਤੇ ਜੀਵਨ ਗੁਣਵੱਤਾ ਵਿਚ ਸੁਧਾਰ ਹੋ ਰਿਹਾ ਹੈ | ਉਨ•ਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ 'ਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ |

Ad Position 22
No active advertisement
ਪਿਛਲੀ ਖ਼ਬਰ 29 ਜੂਨ ਨੂੰ ਭਿਵਾਨੀ 'ਚ ਮਨਾਈ ਜਾਵੇਗੀ ਸੰਤ ਕਬੀਰ ਜੈਅੰਤੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਕਰਬਓਵਰ ਵਲੋਂ 19,400 ਫੁੱਟ ਦੀ ਉਚਾਈ 'ਤੇ ਵਿਸ਼ਵ ਰਿਕਾਰਡ ਬਣਾਉਣ ਦੀ ਕੋਸ਼ਿਸ਼ ਲਈ ਸਭ ਤੋਂ ਵੱਡੇ ਹਿਮਾਲਿਆਈ ਜ਼ਿਮਨੀ ਕਾ...
Ad Position 24