29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਚਕੂਲਾ ਦੇ ਨਵ-ਨਿਯੁਕਤ ਮੇਅਰ ਬੰਸਲ ਨੇ ਨਗਰ ਨਿਗਮ ਦਫ਼ਤਰ ਵਿਖੇ ਅਹੁਦੇ ਦਾ ਕਾਰਜਭਾਰ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 31-05-2026
ਪੰਚਕੂਲਾ, 30 ਮਈ (ਕਪਿਲ)- ਪੰਚਕੂਲਾ ਦੇ ਨਵ-ਨਿਯੁਕਤ ਮੇਅਰ ਸ਼ਿਆਮ ਲਾਲ ਬੰਸਲ ਵਲੋਂ ਅੱਜ ਸੈਕਟਰ-14 ਸਥਿਤ ਨਗਰ ਨਿਗਮ ਦਫ਼ਤਰ 'ਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ | ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਤੇ ਨਵ-ਨਿਯੁਕਤ ਕੌਂਸਲਰਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸ਼ਿਆਮ ਲਾਲ ਬੰਸਲ ਨੇ ਸਭ ਤੋਂ ਪਹਿਲਾਂ ਪੰਚਕੂਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਸਮੇਤ ਉਨ੍ਹਾਂ ਦੀ ਟੀਮ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਖਰਾ ਉਤਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਪੰਚਕੂਲਾ ਨੂੰ ਵੱਖ-ਵੱਖ ਜ਼ੋਨਾਂ 'ਚ ਵੰਡ ਕੇ ਹਰ ਖੇਤਰ ਦੀਆਂ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਦੂਰ ਕਰਵਾਇਆ ਜਾਵੇਗਾ | ਉਸ ਵਾਸਤੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ | ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੀਆਂ ਛੋਟੀਆਂ-ਮੋਟੀਆਂ ਸਮੱਸਿਆਵਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਕਰਨ ਦਾ ਯਤਨ ਕੀਤਾ ਜਾਵੇਗਾ | ਮੇਅਰ ਨੇ ਦੱਸਿਆ ਕਿ ਹਰ ਵਾਰਡ 'ਚ 4 ਤੋਂ 5 ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਜੋ ਕਿ ਸਥਾਨਕ ਸਮੱਸਿਆਵਾਂ ਦੀ ਨਿਗਰਾਨੀ ਕਰਕੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਗੀਆਂ | ਉਨ੍ਹਾਂ ਕਿਹਾ ਕਿ ਪੰਚਕੂਲਾ ਦੀ ਹਰਿਆਲੀ ਤੇ ਸਫ਼ਾਈ ਵਿਵਸਥਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਵੱਛ ਸਰਵੇਖਣ 'ਚ ਸ਼ਹਿਰ ਦੀ ਰੈਂਕਿੰਗ ਸੁਧਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਸੇ ਦੌਰਾਨ ਪੱਤਰਕਾਰਾਂ ਵਲੋਂ ਆਈ. ਡੀ. ਐਫ. ਸੀ. ਘੁਟਾਲੇ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਮੇਅਰ ਬੰਸਲ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਹੋਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਚੋਣਾਂ 'ਚ ਲੋਕਾਂ ਦੇ ਭਰੋਸੇ ਤੇ ਵਰਕਰਾਂ ਦੀ ਮਿਹਨਤ ਸਦਕਾ ਇਤਿਹਾਸਕ ਜਿੱਤ ਹੋਈ : ਰੰਧਾਵਾ <br/> ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜੰਡਪੁਰ ਤੋਂ ਬੱਸਾਂ ਰਵਾਨਾ <br/>
Ad Position 24