29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੌਂਸਲ ਚੋਣਾਂ 'ਚ ਲੋਕਾਂ ਦੇ ਭਰੋਸੇ ਤੇ ਵਰਕਰਾਂ ਦੀ ਮਿਹਨਤ ਸਦਕਾ ਇਤਿਹਾਸਕ ਜਿੱਤ ਹੋਈ : ਰੰਧਾਵਾ <br/>

Ad Position 21
No active advertisement
ਅਜੀਤ ਡੈਸਕ 31-05-2026
ਲਾਲੜੂ, 30 ਮਈ (ਰਾਜਬੀਰ ਸਿੰਘ)- ਲਾਲੜੂ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਦਰਜ ਕੀਤੀ ਗਈ ਇਤਿਹਾਸਕ ਜਿੱਤ 'ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਾਰੇ ਜੇਤੂ ਉਮੀਦਵਾਰਾਂ, ਪਾਰਟੀ ਆਗੂਆਂ ਤੇ ਸਮੂਹ ਵਰਕਰਾਂ ਨੂੰ ਦਿਲੋਂ ਵਧਾਈ ਦਿੱਤੀ | ਇਸ ਮੌਕੇ 'ਆਪ' ਦੇ ਕੌਂਸਲਰਾਂ ਨਾਲ ਇਸ ਸ਼ਾਨਦਾਰ ਜਿੱਤ ਦੀ ਖੁਸ਼ ਸਾਂਝੀ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਜਿੱਤ ਲਾਲੜੂ ਦੇ ਲੋਕਾਂ ਦੇ ਭਰੋਸੇ, ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਲਾਲੜੂ ਦੇ ਲੋਕਾਂ ਨੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਤੇ ਇਮਾਨਦਾਰ ਰਾਜਨੀਤੀ ਦੇ ਹੱਕ 'ਚ ਆਪਣਾ ਫਤਵਾ ਦਿੱਤਾ ਹੈ | ਇਸ ਲਈ ਉਹ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਪਾਰਟੀ 'ਤੇ ਵਿਸ਼ਵਾਸ ਜਤਾਇਆ | ਉਨ੍ਹਾਂ ਕਿਹਾ ਕਿ ਇਹ ਜਿੱਤ ਪਾਰਟੀ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦੀ ਹੈ ਤੇ ਆਉਣ ਵਾਲੇ ਸਮੇਂ 'ਚ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਸੇਵਾ ਤੇ ਇਲਾਕੇ ਦੇ ਸਰਵਪੱਖੀ ਵਿਕਾਸ ਪ੍ਰਤੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਇਸੇ ਤਰ੍ਹਾਂ ਕਾਇਮ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਖਰੜ ਵਿਖੇ ਸਵੇਰ ਸਮੇਂ ਪਈ ਮੋਹਲੇਧਾਰ ਬਾਰਿਸ਼ ਤੋਂ ਬਾਅਦ ਸੜਕਾਂ 'ਤੇ ਜਮ੍ਹਾਂ ਹੋਇਆ ਬਰਸਾਤੀ ਪਾਣੀ <br/> ਅਗਲੀ ਖ਼ਬਰ ਪੰਚਕੂਲਾ ਦੇ ਨਵ-ਨਿਯੁਕਤ ਮੇਅਰ ਬੰਸਲ ਨੇ ਨਗਰ ਨਿਗਮ ਦਫ਼ਤਰ ਵਿਖੇ ਅਹੁਦੇ ਦਾ ਕਾਰਜਭਾਰ ਸੰਭਾਲਿਆ <br/>
Ad Position 24