29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਹਿੰਸਕ ਝੜਪ, 1 ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 31-05-2026
ਜ਼ੀਰਕਪੁਰ, 30 ਮਈ (ਮਨਿੰਦਰ ਸਿੰਘ)- ਬਲਟਾਣਾ ਖੇਤਰ 'ਚ ਅਪਰਾਧ ਤੇ ਗੁੰਡਾਗਰਦੀ ਦਿਨ ਪ੍ਰਤੀ ਦਿਨ ਵਧਦੀ ਹੀ ਜਾ ਰਹੀ ਹੈ | ਸ਼ੁੱਕਰਵਾਰ ਦੇਰ ਰਾਤ ਪੀਰ ਬਾਬਾ ਰੋਡ 'ਤੇ ਮਲਿਕ ਸਟੇਸ਼ਨਰੀ ਨੇੜੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਆਪਸ 'ਚ ਭਿੜ ਗਈਆਂ ਤੇ ਦੇਖਦਿਆਂ ਹੀ ਦੇਖਦਿਆਂ ਦੋਵਾਂ ਧਿਰਾਂ ਦੀ ਬਹਿਸ ਖ਼ੂਨੀ ਝੜਪ 'ਚ ਤਬਦੀਲ ਹੋ ਗਈ | ਦੋਸ਼ ਹੈ ਕਿ ਇਸ ਦੌਰਾਨ ਇਕ ਨੌਜਵਾਨ ਨੂੰ ਘੇਰ ਕੇ ਜ਼ਮੀਨ 'ਤੇ ਸੁੱਟ ਦਿੱਤਾ ਗਿਆ ਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਇਸ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬਲਟਾਣਾ 'ਚ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਹੌਸਲਾ ਮਿਲ ਰਿਹਾ ਹੈ | ਘਟਨਾ ਦੌਰਾਨ ਲੋਕਾਂ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ | ਸਥਾਨਕ ਨਿਵਾਸੀਆਂ ਦਾ ਇਹ ਵੀ ਦੋਸ਼ ਹੈ ਕਿ ਪੁਲਿਸ ਸੂਚਨਾ ਦਿੱਤੇ ਜਾਣ ਤੋਂ ਕਰੀਬ 1 ਘੰਟੇ ਬਾਅਦ ਵੀ ਘਟਨਾ ਸਥਾਨ 'ਤੇ ਨਹੀਂ ਪੁੱਜੀ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਸਮੇਂ ਸਿਰ ਪਹੁੰਚ ਜਾਂਦੀ ਤਾਂ ਸਥਿਤੀ ਨੂੰ ਵਿਗੜਨ ਤੋਂ ਰੋਕਿਆ ਜਾ ਸਕਦਾ ਸੀ | ਉਧਰ ਦੂਜੇ ਪਾਸੇ ਮਾਮਲੇ ਸੰਬੰਧੀ ਸੰਪਰਕ ਕਰਨ 'ਤੇ ਬਲਟਾਣਾ ਚੌਕੀ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਟੀਮ ਕਿਸੇ ਹਾਦਸੇ ਵਾਲੀ ਥਾਂ 'ਤੇ ਗਈ ਹੋਈ ਸੀ ਜਿਸ ਕਾਰਨ ਘਟਨਾ ਵਾਲੀ ਥਾਂ 'ਤੇ ਪਹੁੰਚਣ 'ਚ ਕੁਝ ਸਮਾਂ ਲੱਗ ਗਿਆ | ਘਟਨਾ ਸਥਾਨ ਦਾ ਮੁਆਇਨਾ ਕਰਨ ਤੋਂ ਬਾਅਦ ਹਮਲੇ 'ਚ ਜ਼ਖਮੀ ਨੌਜਵਾਨ ਦਾ ਪਤਾ ਲਗਾਇਆ ਗਿਆ, ਜੋ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ 'ਚ ਦਾਖ਼ਲ ਪਾਇਆ ਗਿਆ | ਜ਼ਖ਼ਮੀ ਦੇ ਪਰਿਵਾਰ ਨੇ ਉਸ ਨੂੰ ਪਹਿਲਾਂ ਹੀ ਘਰ ਤੋਂ ਬੇਦਖ਼ਲ ਕੀਤਾ ਹੋਇਆ ਹੈ | ਡਾਕਟਰਾਂ ਨੇ ਕਿਹਾ ਕਿ ਉਹ ਇਸ ਸਮੇਂ ਬਿਆਨ ਦੇਣ ਦੀ ਸਥਿਤੀ 'ਚ ਨਹੀਂ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਕਾਇਤ ਮਿਲੀ ਹੋਵੇ ਜਾਂ ਨਾ ਪੁਲਿਸ ਜਾਣਕਾਰੀ ਦੇ ਆਧਾਰ 'ਤੇ ਅਜਿਹੀ ਗੜਬੜ ਕਰਨ ਵਾਲਿਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤੀੜਾ ਦੇ ਸਰਕਾਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਮੁਹਾਲੀ ਨਗਰ ਨਿਗਮ ਚੋਣਾਂ ਦੇ ਅਮਲ ਦੌਰਾਨ ਲੋਕਤੰਤਰ ਦਾ ਘਾਣ ਹੋਇਆ : ਸਿੱਧੂ <br/>
Ad Position 24