ਮੁੱਲਾਂਪੁਰ ਗਰੀਬਦਾਸ, 30 ਮਈ (ਦਿਲਬਰ ਸਿੰਘ ਖੈਰਪੁਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ ਵਿਖੇ ਪਿ੍ੰ. ਪ੍ਰਵੀਨ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਪ੍ਰੋਗਰਾਮ ਦੌਰਾਨ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਕਮੇਟੀ ਦੇ ਚੇਅਰਮੈਨ ਤੇ ਮੈਂਬਰਾਂ ਵਲੋਂ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਦੇ ਨਾਲ ਹੀ ਸਕੂਲ ਦੇ ਸਮੂਹ ਅਧਿਆਪਕਾਂ, ਮਿੱਡ-ਡੇ-ਮੀਲ ਵਰਕਰਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਮਿਹਨਤ, ਸਮਰਪਣ ਤੇ ਵਿਦਿਆਰਥੀਆਂ ਦੀ ਸਫ਼ਲਤਾ 'ਚ ਪਾਏ ਗਏ ਯੋਗਦਾਨ ਲਈ ਸਨਮਾਨ ਪੱਤਰ ਵੰਡੇ ਗਏ | ਇਸ ਮੌਕੇ ਮਾਪਿਆਂ ਤੇ ਮਹਿਮਾਨਾਂ ਲਈ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ | ਅੰਤ 'ਚ ਸਕੂਲ ਪਿ੍ੰ. ਸਮੁੱਚੇ ਮਾਪਿਆਂ, ਕਮੇਟੀ ਮੈਂਬਰਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ |