ਚੰਡੀਗੜ੍ਹ 31 ਮਈ (ਅਜਾਇਬ ਸਿੰਘ ਅÏਜਲਾ)- ਪੰਜਾਬ ਆਮ ਆਦਮੀ ਪਾਰਟੀ ਦੇ ਰਾਜ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕਾ ਫਿਲੌਰ ਦੇ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਹੈ | ਮਨੀਸ਼ ਸਿਸੋਦੀਆ ਤੇ ਅਮਨ ਅਰੋੜਾ ਦੇ ਹਸਤਾਖਰਾਂ ਹੇਠ ਜਾਰੀ ਪੱਤਰ ਵਿਚ ਆਮ ਆਦਮੀ ਪਾਰਟੀ ਪੰਜਾਬ ਵਲੋਂ ਹਰਜੀਤ ਕੌਰ ਲੋਹਟੀਆ ਨੂੰ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ |