27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ... <br/>

Ad Position 21
No active advertisement
ਅਜੀਤ ਡੈਸਕ 01-06-2026
ਚੰਡੀਗੜ੍ਹ, 31 ਮਈ (ਅਜੀਤ ਬਿਊਰੋ)- ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ | ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ | ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ 'ਤੇ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿਚ ਰੋਜ਼ਾਨਾ ਨਸ਼ਾ ਤਸਕਰਾਂ ਵਿਰੁੱਧ ਇੱਕੋ ਸਮੇਂ ਆਪ੍ਰੇਸ਼ਨ ਚਲਾ ਰਹੀ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ 46,937 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਤੇ 65,884 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਆਪ੍ਰੇਸ਼ਨਾਂ ਦੌਰਾਨ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 71 ਕਿਲੋਗ੍ਰਾਮ ਚਰਸ, 986 ਕਿਲੋਗ੍ਰਾਮ ਗਾਂਜਾ, 56 ਕਿਲੋਗ੍ਰਾਮ ਆਈ.ਸੀ.ਈ. ਤੇ 55 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਡੀ.ਜੀ.ਪੀ. ਨੇ ਕਿਹਾ ਕਿ ਇਨ੍ਹਾਂ (ਬਾਕੀ ਸਫ਼ਾ 6 'ਤੇ)
ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 20 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੀ ਵੱਡੀ ਸਫਲਤਾ ਗੁਪਤ ਹਵਾਲਾ ਚੈਨਲਾਂ ਨੂੰ ਹਮਲਾਵਰ ਢੰਗ ਨਾਲ ਨਿਸ਼ਾਨਾ ਬਣਾਉਣਾ ਹੈ ਜਿਨ੍ਹਾਂ ਜ਼ਰੀਏ ਵੱਡੇ ਮੁਨਾਫ਼ੇ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨੀ ਸਪਲਾਇਰਾਂ ਨੂੰ ਵਾਪਸ ਭੇਜੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਸ਼ੈੱਲ ਕੰਪਨੀਆਂ, ਵਟਸਐਪ ਅਤੇ ਸਿਗਨਲ ਵਰਗੀਆਂ ਐਨਕਿ੍ਪਟਡ ਐਪਲੀਕੇਸ਼ਨਾਂ ਤੇ ਵਰਚੁਅਲ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਕੰਮ ਕਰਦੇ ਹਨ | ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਾਂਚ ਅਧਿਕਾਰੀਆਂ ਦੀ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿੱਚ ਸਮਰਪਿਤ ਵਿੱਤੀ ਜਾਂਚ ਇਕਾਈਆਂ (ਐਫ.ਆਈ.ਯੂ.) ਸਥਾਪਤ ਕੀਤੀਆਂ ਹਨ | ਇਸ ਢਾਂਚਾਗਤ ਅਪਗ੍ਰੇਡ ਦੇ ਨਤੀਜੇ ਵਜੋਂ 65 ਹਵਾਲਾ ਆਪਰੇਟਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ 8.85 ਕਰੋੜ ਰੁਪਏ ਦਾ ਹਵਾਲਾ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਆਪ੍ਰੇਸ਼ਨਾਂ ਵਿੱਚੋਂ ਇਕ ਵਿਚ ਫਗਵਾੜਾ ਵਿੱਚ ਸ਼ਰਮਾ ਫਾਰੇਕਸ ਮਨੀ ਐਕਸਚੇਂਜ ਤੋਂ 5.09 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਬਰਾਮਦ ਤੇ ਫਰੀਜ਼ ਕਰਕੇ ਇੱਕ ਵੱਡੇ ਵਿੱਤੀ ਢਾਂਚੇ ਨੂੰ ਨਸ਼ਟ ਕਰਨਾ ਹੈ, ਜਿਸ ਨੇ ਯੂ.ਏ.ਈ. ਚੈਨਲਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਲਈ ਡਰਾਈਵਰ ਦੀ ਤਨਖਾਹ ਦਾ ਭੁਗਤਾਨ ਕਰਨ ਦੀ ਆੜ ਵਿੱਚ ਮਨੀ ਲਾਂਡਰਿੰਗ ਕੀਤੀ | ਸਰਹੱਦ ਪਾਰੋਂ ਨੈੱਟਵਰਕ ਦੇ ਇੱਕ ਹੋਰ ਮਹੱਤਵਪੂਰਨ ਹਿੱਸੇ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਬੀਕਾਨੇਰ ਅਧਾਰਤ ਇੱਕ ਆਪਰੇਟਰ ਤੋਂ 20.55 ਲੱਖ ਰੁਪਏ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਅੰਮਿ੍ਤਸਰ ਵਿੱਚ ਵਿਦੇਸ਼ੀ ਨਕਦੀ ਦੇ ਨਾਲ-ਨਾਲ ਭਾਰਤੀ ਮੁਦਰਾ ਵਿਚ 1.24 ਕਰੋੜ ਰੁਪਏ ਦੀ ਬਰਾਮਦਗੀ ਨਾਲ ਨਾਰਕੋ-ਹਥਿਆਰਾਂ ਦੇ ਗੱਠਜੋੜ ਦਾ ਪਰਦਾਫਾਸ਼ ਹੋਇਆ | ਉਨ੍ਹਾਂ ਕਿਹਾ ਕਿ 'ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ.ਏ.ਆਈ.ਐਸ.) ਦੇ ਏਕੀਕਰਨ ਨੇ 1.36 ਲੱਖ ਐਨ.ਡੀ.ਪੀ.ਐਸ ਐਫ.ਆਈ.ਆਰਜ਼ ਤੇ 93,000 ਤੋਂ ਵੱਧ ਵੌਇਸ ਸੈਂਪਲਾਂ ਦੇ ਵਿਆਪਕ ਡੇਟਾਬੇਸ ਦਾ ਪ੍ਰਬੰਧਨ ਕਰਕੇ ਜਾਂਚ ਗੁਣਵੱਤਾ ਵਿਚ ਕ੍ਰਾਂਤੀ ਲਿਆਂਦੀ ਹੈ |'' ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਲਗਭਗ 43,400 ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੇ ਯੋਜਨਾਬੱਧ ਵਿਸ਼ਲੇਸ਼ਣ ਦੁਆਰਾ ਸਮੁੱਚੀ ਸਪਲਾਈ ਚੇਨ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕਰਕੇ, ਪੁਲਿਸ ਨੇ 45,809 ਅਪਰਾਧਿਕ ਨੈੱਟਵਰਕ ਕਨੈਕਸ਼ਨਾਂ ਨੂੰ ਮੈਪ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗਾਂਧੀ ਸਮਾਰਕ ਭਵਨ ਵਿਖੇ ਕੁਦਰਤੀ ਚਿਕਿਤਸਾ ਤੇ ਯੋਗ ਸਮਾਰੋਹ ਸਮਾਪਤ ਅਗਲੀ ਖ਼ਬਰ ਪੰਜਾਬ 'ਚ ਸੁਰੱਖਿਅਤ ਨਹੀਂ ਹਨ ਧੀਆਂ, ਕੁਝ ਦਿਨਾਂ 'ਚ 9 ਕੁੜੀਆਂ ਦਾ ਲਾਪਤਾ ਹੋਣਾ ਵੱਡੀ ਚਿੰਤਾ ਦਾ ਵਿਸ਼ਾ-ਡਾ. ਜਸਲੀਨ ਸ...
Ad Position 24