27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੈਟਰੋਲ-ਡੀਜ਼ਲ ਦੀਆਂ ਵਧੀਆਂ

Ad Position 21
No active advertisement
ਅਜੀਤ ਡੈਸਕ 01-06-2026
ਕੀਮਤਾਂ ਵਿਰੁੱਧ ਰੋਸ ਧਰਨੇ ਕੱਲ੍ਹ-ਲੱਖੋਵਾਲ
ਚੰਡੀਗੜ੍ਹ, 31 ਮਈ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 2 ਜੂਨ ਨੂੰ ਸਾਰੇ ਪੰਜਾਬ 'ਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੋਸ ਵਿਚ ਵੱਡੀ ਗਿਣਤੀ ਨਾਲ ਸ਼ਾਮਿਲ ਹੋਵੇਗੀ | ਉਨ੍ਹਾਂ ਕਿਹਾ ਹੈ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਸਿਰ 'ਤੇ ਹੈ | ਟਰੈਕਟਰ, ਟਿਊਬਵੈੱਲ, ਕੰਬਾਈਨ ਸਭ ਡੀਜ਼ਲ 'ਤੇ ਚੱਲਦੇ ਹਨ | ਇਸ ਵਧੀਆ ਹੋਈਆਂ ਤੇਲ ਦੀਆਂ ਕੀਮਤਾਂ ਕਾਰਨ ਇਸ ਸਮੇਂ ਇੱਕ ਕਿੱਲੇ ਝੋਨੇ ਦਾ ਖਰਚਾ ਤਕਰੀਬਨ 3000 ਰੁਪਏ ਵੱਧ ਗਿਆ ਹੈ ਤੇ ਇਹ ਤਾਂ ਕਿਸਾਨ-ਮਜ਼ਦੂਰ ਤੇ ਆਮ ਲੋਕਾਂ ਦੀ ਲੁੱਟ ਬਣ ਗਈ ਹੈ | ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਚੰਡੀਗੜ੍ਹ ਦੀ ਤਰਜ਼ ਦੇ ਪੰਜਾਬ ਵਿਚ ਡੀਜ਼ਲ ਦਾ ਰੇਟ ਸਸਤਾ ਕਰੇ | ਲੱਖੋਵਾਲ ਨੇ ਕਿਹਾ ਕਿ ਸਵੇਰੇ 10 ਵਜੇ ਹਰ ਬਲਾਕ ਤੋਂ ਟਰੈਕਟਰ-ਟਰਾਲੀਆਂ ਦੇ ਕਾਫਲੇ ਡੀ.ਸੀ. ਦਫ਼ਤਰ ਮੋਗਾ ਲਈ ਰਵਾਨਾ ਹੋਣਗੇ | 11 ਵਜੇ ਤੋਂ ਸ਼ਾਮ 4 ਵਜੇ ਤੱਕ ਡੀ.ਸੀ. ਦਫ਼ਤਰਾਂ ਮੂਹਰੇ ਧਰਨੇ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਗੋਮਾਜਰਾ ਵਿਖੇ ਸਿੰਘ ਸਾਹਿਬ ਗਿਆਨੀ ਸੁਖਦੇਵ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪ੍ਰਗਤੀਸ਼ੀਲ ਲੇਖਕ ਸੰਘ ਦੇ ਸਹਿਯੋਗ ਨਾਲ ਸਾਹਿਤਕ ਸਮਾਰੋਹ <br/>
Ad Position 24