27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪਿੰਡ ਭਾਗੋਮਾਜਰਾ ਵਿਖੇ ਸਿੰਘ ਸਾਹਿਬ ਗਿਆਨੀ ਸੁਖਦੇਵ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 01-06-2026
ਐੱਸ. ਏ. ਐੱਸ. ਨਗਰ, 31 ਮਈ (ਤਰਵਿੰਦਰ ਸਿੰਘ ਬੈਨੀਪਾਲ)- ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਕਥਾ ਵਾਚਕ ਵਜੋਂ ਸੇਵਾਵਾਂ ਨਿਭਾਉਂਦੇ ਸਿੰਘ ਸਾਹਿਬ ਗਿਆਨੀ ਸੁਖਦੇਵ ਸਿੰਘ ਤੇ ਦਮਦਮੀ ਟਕਸਾਲ ਦੇ ਜਥੇਦਾਰ ਕੁਲਵਿੰਦਰ ਸਿੰਘ ਦਾ ਅੱਜ ਪਿੰਡ ਭਾਗੋਮਾਜਰਾ ਵਿਖੇ ਉੱਘੇ ਸਮਾਜ ਸੇਵੀ ਪਰਿਵਾਰ ਜਥੇਦਾਰ ਅਨੂਪ ਸਿੰਘ ਦੇ ਘਰ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਭਾਈ ਸੁਖਦੇਵ ਸਿੰਘ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪੰਜਾਬ ਪਹੁੰਚੇ ਹੋਏ ਹਨ | ਇਸ ਮੌਕੇ ਉਨ੍ਹਾਂ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਭਾਈ ਬਲਜਿੰਦਰ ਸਿੰਘ ਭਾਗੋਮਾਜਰਾ, ਨਰਿੰਦਰ ਸਿੰਘ ਸੋਹਾਣਾ, ਕੁਲਦੀਪ ਸਿੰਘ ਪੂਨੀਆ, ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ ਚੁੰਨੀ ਕਲਾਂ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਭਾਂਖਰਪੁਰ, ਗੁਰਚੈਨ ਸਿੰਘ ਆਦਿ ਹਾਜ਼ਰ ਸਨ | ਇਸ ਮਗਰੋਂ ਸਿੰਘ ਸਾਹਿਬ ਡੇਰਾਬੱਸੀ ਖੇਤਰ 'ਚ ਹੋਣ ਵਾਲੇ ਸਮਾਗਮਾਂ ਲਈ ਰਵਾਨਾ ਹੋ ਗਏ |

Ad Position 22
No active advertisement
ਪਿਛਲੀ ਖ਼ਬਰ ਇਨਾਮ ਵੰਡ ਸਮਾਰੋਹ ਤੇ ਕੁਇਜ਼ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੈਟਰੋਲ-ਡੀਜ਼ਲ ਦੀਆਂ ਵਧੀਆਂ
Ad Position 24