27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਇਨਾਮ ਵੰਡ ਸਮਾਰੋਹ ਤੇ ਕੁਇਜ਼ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 01-06-2026
ਜ਼ੀਰਕਪੁਰ, 31 ਮਈ (ਮਨਿੰਦਰ ਸਿੰਘ)- ਸਪਰਧਾ ਇੰਸਟੀਚਿਊਟ ਵੀ. ਆਈ. ਪੀ. ਰੋਡ ਜ਼ੀਰਕਪੁਰ ਵਲੋਂ ਇਨਾਮ ਵੰਡ ਸਮਾਰੋਹ ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ 10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕਰਨ ਲਈ ਇਨਾਮ ਵੰਡੇ ਗਏ | ਸੰਸਥਾ ਵਲੋਂ ਵਿਦਿਆਰਥੀਆਂ ਦੀ ਮਿਹਨਤ ਤੇ ਵਧੀਆ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਸਮਾਗਮ ਦੌਰਾਨ ਕਰਵਾਏ ਗਏ ਕੁਇਜ਼ ਮੁਕਾਬਲੇ 'ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ਵਿਸ਼ਿਆਂ ਸੰਬੰਧੀ ਆਪਣੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਨੇ ਵਿਦਿਆਰਥੀਆਂ 'ਚ ਵਧੀਆ ਮੁਕਾਬਲੇਬਾਜ਼ੀ, ਹਾਜ਼ਰਜੁਆਬੀ ਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ | ਸੰਸਥਾ ਦੇ ਪ੍ਰਬੰਧਕਾਂ ਨੇ ਜੇਤੂਆਂ ਤੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਪਰਧਾ ਇੰਸਟੀਚਿਊਟ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਤੇ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਵੀ. ਵੀ. ਆਈ. ਪੀ. ਡਿਊਟੀਆਂ ਦੀ ਭੇਟ ਚੜ੍ਹੇ ਡੇਰਾਬੱਸੀ ਹਲਕੇ ਦੇ ਪੁਲਿਸ ਸਾਂਝ ਕੇਂਦਰ <br/> ਅਗਲੀ ਖ਼ਬਰ ਪਿੰਡ ਭਾਗੋਮਾਜਰਾ ਵਿਖੇ ਸਿੰਘ ਸਾਹਿਬ ਗਿਆਨੀ ਸੁਖਦੇਵ ਸਿੰਘ ਦਾ ਸਨਮਾਨ <br/>
Ad Position 24