ਖਰੜ, 31 ਮਈ (ਜੰਡਪੁਰੀ)- ਆਮ ਆਦਮੀ ਪਾਰਟੀ ਦੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਯੂਥ ਆਗੂ ਪਿ੍ੰਸ ਧਾਲੀਵਾਲ ਨੇ ਕਿਹਾ ਕਿ ਇਹ ਜਿੱਤ ਪੰਜਾਬ ਦੇ ਆਮ ਲੋਕਾਂ ਦੇ ਭਰੋਸੇ, ਵਿਕਾਸ ਦੀ ਰਾਜਨੀਤੀ ਤੇ ਲੋਕ-ਪੱਖੀ ਨੀਤੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੁੱਲ 958 ਸੀਟਾਂ ਜਿੱਤ ਕੇ ਇਕ ਨਵਾਂ ਇਤਿਹਾਸ ਰਚਿਆ ਹੈ | ਇਹ ਨਤੀਜੇ ਸਾਬਿਤ ਕਰਦੇ ਹਨ ਕਿ ਪੰਜਾਬ ਦੇ ਲੋਕ ਇਮਾਨਦਾਰ, ਪਾਰਦਰਸ਼ੀ ਤੇ ਲੋਕ-ਸੇਵਾ ਨੂੰ ਸਮਰਪਿਤ ਰਾਜਨੀਤੀ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੇ ਵਿਕਾਸਮੁੱਖੀ ਨੀਤੀਆਂ 'ਤੇ ਲੋਕਾਂ ਨੇ ਆਪਣੀ ਮੁਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਜਨਤਾ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਸਿੱਖਿਆ, ਸਿਹਤ, ਰੁਜ਼ਗਾਰ ਤੇ ਬਿਹਤਰ ਨਾਗਰਿਕ ਸਹੂਲਤਾਂ ਨੂੰ ਤਰਜੀਹ ਦੇਣ ਵਾਲੀ ਸਰਕਾਰ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਵਿੱਖ 'ਚ ਵੀ ਲੋਕਾਂ ਦੀ ਸੇਵਾ, ਪਾਰਦਰਸ਼ੀ ਪ੍ਰਸ਼ਾਸਨ ਤੇ ਵਿਕਾਸ ਦੇ ਏਜੰਡੇ ਨੂੰ ਲੈ ਕੇ ਅੱਗੇ ਵਧਦੀ ਰਹੇਗੀ ਤੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰੇਗੀ |