ਡੇਰਾਬੱਸੀ, 31 ਮਈ (ਰਣਬੀਰ ਸਿੰਘ ਪੜ੍ਹੀ)- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ, 6 ਜੂਨ 1984 ਦੇ ਸਮੂਹ ਸ਼ਹੀਦਾਂ ਅਤੇ ਮਹਾਨ ਗੁਰਸਿੱਖ ਸੰਤ ਮਹਾਪੁਰਸ਼ਾਂ ਦੀ ਪਾਵਨ ਯਾਦ ਨੂੰ ਸਮਰਪਿਤ 28 ਤੋਂ 30 ਮਈ ਤੱਕ ਕਰਵਾਇਆ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਡੇਰਾਬੱਸੀ ਵਿਖੇ ਸ਼ਰਧਾ, ਭਾਵਨਾ ਤੇ ਧਾਰਮਿਕ ਉਤਸ਼ਾਹ ਨਾਲ ਸਮਾਪਤ ਹੋਇਆ | ਇਨ੍ਹਾਂ ਸਮਾਗਮਾਂ 'ਚ ਇਲਾਕੇ ਸਮੇਤ ਦੂਰ-ਦੁਰਾਡੇ ਤੋਂ ਪੁੱਜੀਆਂ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕਿ੍ਸ਼ਨ ਸੇਵਕ ਜਥਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਨ੍ਹਾਂ ਸਮਾਗਮਾਂ ਨੂੰ ਸੰਗਤਾਂ ਵਲੋਂ ਭਰਪੂਰ ਹੁੰਗਾਰਾ ਮਿਲਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨਾਲ ਜੋੜਨਾ ਸੀ | ਇਨ੍ਹਾਂ ਸਮਾਗਮਾਂ ਦੌਰਾਨ ਭਾਈ ਕਿ੍ਸ਼ਨ ਸਿੰਘ ਹਜ਼ੂਰੀ ਰਾਗੀ, ਸੰਤ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲੇ, ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ, ਬਾਬਾ ਸਰਬਜੀਤ ਸਿੰਘ ਸੋਢੀ ਮੁੱਖ ਸੇਵਾਦਾਰ ਮੋਲਾ ਵਹੀਦਪੁਰ, ਭਾਈ ਸੁਖਦੇਵ ਸਿੰਘ ਕਥਾਵਾਚਕ ਸ੍ਰੀ ਪਟਨਾ ਸਾਹਿਬ, ਭਾਈ ਸੁਖਚੈਨ ਸਿੰਘ ਗੋਪਾਲਾ ਦਮਦਮੀ ਟਕਸਾਲ, ਭਾਈ ਗੁਰਜੰਟ ਸਿੰਘ (ਯੂ. ਐਸ. ਏ.) ਤੇ ਕਵੀਸ਼ਰੀ ਜਥਾ ਭਾਈ ਪਿ੍ਤਪਾਲ ਸਿੰਘ ਨੇ ਗੁਰਬਾਣੀ ਕੀਰਤਨ, ਕਥਾ-ਵਿਚਾਰਾਂ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੋੜਿਆ | ਇਸ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ 1984 ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਜਥੇਦਾਰ ਭਾਈ ਕੁਲਦੀਪ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਨਿਮਾਣਾ ਗਰੁੱਪ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ, ਜਲਜੀਰਾ ਤੇ ਛਬੀਲ ਦੀ ਸੇਵਾ ਨਿਭਾਈ ਗਈ ਜਦਕਿ ਤਿੰਨਾਂ ਦਿਨਾਂ ਦੌਰਾਨ ਗੁਰੂ ਦਾ ਅਤੁੱਟ ਲੰਗਰ ਵਰਤਾਇਆ