ਐੱਸ. ਏ. ਐੱਸ. ਨਗਰ, 31 ਮਈ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਚੋਣਾਂ 'ਚ ਵਾ. ਨੰ. 41 ਤੋਂ ਜਿੱਤ ਹਾਸਿਲ ਕਰਨ ਤੋਂ ਬਾਅਦ ਪ੍ਰੀਤ ਸਿਟੀ ਸੈਕਟਰ-86 ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਉੱਭਾ ਸੂਬਾਈ ਪ੍ਰੈੱਸ ਸਕੱਤਰ ਭਾਜਪਾ ਪੰਜਾਬ ਨੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੀਤ ਸਿਟੀ ਸੈਕਟਰ-86 ਦੇ ਨਿਵਾਸੀਆਂ ਨੇ ਉਨ੍ਹਾਂ 'ਤੇ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ ਵਿਸ਼ਵਾਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਸੈਕਟਰ ਦੇ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪ੍ਰੀਤ ਸਿਟੀ ਸੈਕਟਰ-86 ਦੇ ਨਿਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਤੇ ਉਨ੍ਹਾਂ ਦੀ ਪਤਨੀ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਉਹ ਵਿਧਾਇਕ, ਸੰਸਦ ਮੈਂਬਰ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮੁੱਖ ਮੰਤਰੀ ਤੱਕ ਹਰ ਦਰਵਾਜ਼ੇ 'ਤੇ ਜਾ ਕੇ ਇਲਾਕਾ ਵਾਸੀਆਂ ਦੀ ਆਵਾਜ਼ ਬੁਲੰਦ ਕਰਨਗੇ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਹਾਜ਼ਰ ਸਨ |