ਮੁੱਲਾਂਪੁਰ ਗਰੀਬਦਾਸ, 31 ਮਈ (ਦਿਲਬਰ ਸਿੰਘ ਖੈਰਪੁਰ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ 'ਆਪ' ਸਰਕਾਰ ਨੇ ਸਥਾਨਕ ਸਰਕਾਰਾਂ ਚੋਣਾਂ ਦੌਰਾਨ ਸੂਬੇ 'ਚ ਕਈ ਥਾਈਾ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਧੱਕੇਸ਼ਾਹੀ ਕਰਦਿਆਂ ਲੋਕਤੰਤਰ ਦਾ ਘਾਣ ਕੀਤਾ ਹੈ | ਇਸ ਤੋਂ ਇਲਾਵਾ ਕਈ ਥਾਈਾ 'ਆਪ' ਦੇ ਵਰਕਰਾਂ/ਲੀਡਰਾਂ ਨੇ ਬੇਖ਼ੌਫ਼ ਬੂਥ ਕੈਪਚਰਿੰਗ ਵੀ ਕੀਤੀ | ਹਲਕਾ ਖਰੜ 'ਚ ਵੀ ਨਗਰ ਕੌਂਸਲ ਕੁਰਾਲੀ ਅਤੇ ਨਵਾਂਗਰਾਓਾ ਲਈ ਹੋਈਆਂ ਚੋਣਾਂ ਦੌਰਾਨ ਵੀ ਕਈ ਥਾਈਾ 'ਆਪ' ਆਗੂਆਂ/ਵਰਕਰਾਂ ਦੀ ਧੱਕੇਸ਼ਾਹੀ ਕਰਕੇ ਹਿੰਸਕ ਘਟਨਾਵਾਂ ਵਾਪਰੀਆਂ ਜਦਕਿ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਰਿਹਾ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਜੰਗਲਰਾਜ ਵਰਗਾ ਮਾਹੌਲ ਦੇਖਣ ਨੂੰ ਮਿਲਿਆ | ਉਨ੍ਹਾਂ ਕਿ ਪਹਿਲਾਂ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ ਤੇ ਹੁਣ ਇਹ ਮਿਊਾਸੀਪਲ ਚੋਣਾਂ 'ਚ ਕਾਇਦੇ ਕਾਨੂੰਨ ਦੀਆਂ ਧੱਜੀਆ ਉਡਾਉਂਦੇ ਹੋਏ ਲੋਕਤੰਤਰ ਦੀਆਂ ਰਵਾਇਤਾਂ ਖ਼ਿਲਾਫ਼ ਹਰ ਹੀਲਾ ਵਸੀਲਾ ਵਰਤ ਕੇ ਚੋਣਾਂ ਲੁੱਟਣ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਹਲਕਾ ਖਰੜ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਬੜੇ ਹੌਸਲੇ ਤੇ ਦਲੇਰੀ ਨਾਲ ਲਾਮਬੰਦ ਹੋ ਕੇ ਨਗਰ ਕੌਂਸਲ ਚੋਣਾਂ ਲੜੀਆਂ |