27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੀਰ ਬਾਬਾ ਰੋਡ 'ਤੇ ਦੋ ਗੁੱਟਾਂ 'ਚ ਹੋਈ ਝੜਪ ਦਾ ਮੁੱਖ ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-06-2026
ਜ਼ੀਰਕਪੁਰ, 31 ਮਈ (ਮਨਿੰਦਰ ਸਿੰਘ)- ਬਲਟਾਣਾ ਦੇ ਰਾਮਲੀਲ੍ਹਾ ਮੈਦਾਨ 'ਤੇ ਪਿਛਲੀ ਘਟਨਾ ਦਾ ਬਦਲਾ ਲੈਣ ਲਈ ਪੀਰ ਬਾਬਾ ਰੋਡ 'ਤੇ ਦੋ ਗੁੱਟਾਂ ਵਿਚ ਹੋਏ ਟਕਰਾਅ ਦੇ ਮਾਮਲੇ 'ਚ ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਕਤਲ ਦਾ ਮਾਮਲਾ ਦਰਜ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਹਰਸ਼ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਆਸ਼ੂ ਵਜੋਂ ਹੋਈ ਹੈ | ਇਸ ਮਾਮਲੇ ਸੰਬੰਧੀ ਬਲਟਾਣਾ ਪੁਲਿਸ ਚੌਕੀ ਦੇ ਇੰਚਾਰਜ ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਬਲਟਾਣਾ ਦੇ ਪੀਰ ਬਾਬਾ ਰੋਡ 'ਤੇ ਬਸੰਤ ਫਾਸਟ ਫੂਡ ਨੇੜੇ ਦੋ ਗੁੱਟਾਂ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਰਾਮਲੀਲ੍ਹਾ ਮੈਦਾਨ 'ਤੇ ਵਾਪਰੀ ਘਟਨਾ ਤੋਂ ਬਾਅਦ ਦੋਵਾਂ ਧਿਰਾਂ 'ਚ ਤਣਾਅ ਬਣਿਆ ਹੋਇਆ ਸੀ | ਇਸ ਰੰਜਿਸ਼ ਕਾਰਨ ਹਰਸ਼ ਵਾਸੀ ਸੈਣੀ ਵਿਹਾਰ ਬਲਟਾਣਾ ਤੇ ਉਸਦੇ ਸਾਥੀਆਂ ਨੇ ਆਸ਼ੂ ਨੂੰ ਘੇਰ ਲਿਆ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ | ਪੁਲਿਸ ਅਨੁਸਾਰ ਇਹ ਘਟਨਾ 29 ਅਤੇ 30 ਮਈ ਦੀ ਦਰਮਿਆਨੀ ਰਾਤ ਨੂੰ ਕਰੀਬ 10 ਵਜੇ ਵਾਪਰੀ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੇ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਹਰਸ਼ ਕੁਮਾਰ ਅਤੇ ਉਸ ਦੇ ਹੋਰ ਅਣਪਛਾਤੇ ਸਾਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜ਼ੀਰਕਪੁਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਹਰਸ਼ ਕੁਮਾਰ ਨੂੰ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਦੋ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਤੇ ਘਟਨਾ 'ਚ ਸ਼ਾਮਿਲ ਹੋਰ ਅਣਪਛਾਤੇ ਸ਼ੱਕੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਡੇਰਾਬੱਸੀ ਹਲਕੇ 'ਚ 35.69 ਫ਼ੀਸਦੀ ਵੋਟਾਂ ਨਾਲ 'ਆਪ' ਸਭ ਤੋਂ ਵੱਡੀ ਪਾਰਟੀ ਬਣੀ <br/>
Ad Position 24