18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬ ਯੂਨੀਵਰਸਿਟੀ 'ਚ 'ਖੇਲੋ ਚੰਡੀਗੜ੍ਹ ਗੇਮਜ਼ 2026' ਦੀ ਹੋਈ ਸ਼ਾਨਦਾਰ ਸਮਾਪਤੀ <br/>

Ad Position 21
No active advertisement
ਅਜੀਤ ਡੈਸਕ 02-06-2026
ਚੰਡੀਗੜ੍ਹ, 1 ਜੂਨ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਵਿਖੇ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਦੇਸ਼ ਦੇ ਖੇਡ ਵਿਭਾਗ ਵਲੋਂ ਕਰਵਾਏ 'ਖੇਲੋ ਚੰਡੀਗੜ੍ਹ ਗੇਮਜ਼ 2026' ਦਾ ਅੱਜ ਸਮਾਪਤੀ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕੇਂਦਰੀ ਰਾਜ ਮੰਤਰੀ ਤੇ ਸੰਸਦ ਮੈਂਬਰ ਐਸ.ਪੀ. ਸਿੰਘ ਬਘੇਲ ਸ਼ਾਮਲ ਹੋਏ | ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਗੈਸਟ ਆਫ਼ ਆਨਰ ਵਜੋਂ ਹਾਜ਼ਰੀ ਭਰੀ ਜਦਕਿ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ | ਮੰਚ 'ਤੇ ਭਾਜਪਾ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਮੇਅਰ ਸੌਰਭ ਜੋਸ਼ੀ, ਪ੍ਰਦੇਸ਼ ਮਹਾਮੰਤਰੀ ਰਾਮਵੀਰ ਭੱਟੀ, ਸੰਜੀਵ ਰਾਣਾ ਤੇ ਸ਼ਕਤੀ ਪ੍ਰਕਾਸ਼ ਦੇਵਸ਼ਾਲੀ, ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਰੇਨੂ ਵਿਗ, ਡਾਇਰੈਕਟਰ ਸਪੋਰਟਸ ਰਾਕੇਸ਼ ਮਲਿਕ ਤੇ ਖੇਡ ਪ੍ਰਕੋਸ਼ਠ ਦੇ ਕਨਵੀਨਰ ਪ੍ਰਭਜੀਤ ਸਿੰਘ ਲਾਂਬਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਆਪਣੀਆਂ-ਆਪਣੀਆਂ ਪ੍ਰਤੀਯੋਗਤਾਵਾਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਪ੍ਰਮਾਣ ਪੱਤਰ ਭੇਟ ਕੀਤੇ ਗਏ | ਮੁੱਖ ਮਹਿਮਾਨ ਐਸ.ਪੀ. ਸਿੰਘ ਬਘੇਲ ਨੇ ਭਾਜਪਾ ਚੰਡੀਗੜ੍ਹ ਦੇ ਖੇਡ ਪ੍ਰਕੋਸ਼ਠ ਨੂੰ ਇਸ ਵਿਸ਼ਾਲ ਪ੍ਰੋਗਰਾਮ ਲਈ ਵਧਾਈ ਦਿੱਤੀ | ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਅੱਜ ਦੇ ਖਿਡਾਰੀ ਹੀ ਕੱਲ੍ਹ ਦੇ ਰਾਸ਼ਟਰ ਨਿਰਮਾਤਾ ਹਨ ਤੇ ਦੇਸ਼ ਦਾ ਭਵਿੱਖ ਇਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਸੁਰੱਖਿਅਤ ਹੈ | ਭਾਜਪਾ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਰੇਨੰੂ ਵਿਗ ਤੇ ਡਾਇਰੈਕਟਰ ਸਪੋਰਟਸ ਰਾਕੇਸ਼ ਮਲਿਕ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਪ੍ਰਤੀਯੋਗਿਤਾ ਵਿਚ ਕੁੱਲ 2652 ਖਿਡਾਰੀਆਂ ਨੇ ਰਜਿਸਟਰੇਸ਼ਨ ਕਰਵਾਈ ਤੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਹਿੱਸਾ ਲਿਆ | ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਅੱਜ ਖੇਡਾਂ, ਸਿੱਖਿਆ, ਵਿਗਿਆਨ ਤੇ ਨਵੀਨਤਾ ਦੇ ਖੇਤਰ ਵਿਚ ਲਗਾਤਾਰ ਨਵੀਆਂ ਉਚਾਈਆਂ ਹਾਸਲ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 132ਵਾਂ ਦਿਨ, ਪੰਜਾਬ ਪੁਲਿਸ ਵਲੋਂ 446 ਥਾਈਾ ਛਾਪੇਮਾਰੀ, 192 ਗਿ੍ਫ਼ਤਾਰ <br/> ਅਗਲੀ ਖ਼ਬਰ ਫੈਂਸੀ ਨੰਬਰਾਂ ਦੇ ਸ਼ੌਕੀਨਾਂ ਨੇ ਖੋਲ੍ਹੇ ਖ਼ਜ਼ਾਨੇ, ਚੰਡੀਗੜ੍ਹ 'ਚ ਤਿੰਨ ਦਿਨਾਂ ਦੀ ਈ-ਨਿਲਾਮੀ ਦੌਰਾਨ ਯੂ.ਟੀ. ਪ੍ਰਸ਼ਾਸ...
Ad Position 24