19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਖਰੜ-ਗੜਾਗਾਂ ਸੜਕ ਦੀ ਤਰਸਯੋਗ ਹਾਲਤ ਕਾਰਨ ਆਵਾਜਾਈ ਹੋ ਰਹੀ ਬੁਰੀ ਤਰ੍ਹਾਂ ਪ੍ਰਭਾਵਿਤ <br/>

Ad Position 21
No active advertisement
ਅਜੀਤ ਡੈਸਕ 02-06-2026
ਖਰੜ, 1 ਜੂਨ (ਗੁਰਮੁੱਖ ਸਿੰਘ ਮਾਨ)- ਖਰੜ-ਗੜਾਗਾਂ-ਬੱਸੀ ਸੜਕ ਦੀ ਹਾਲਤ ਤਰਸਯੋਗ ਹੋਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਮੀਂਹ ਪੈਣ ਕਾਰਨ ਸੜਕ ਵਿਚ ਪਏ ਖੱਡੇ ਪਾਣੀ ਨਾਲ ਭਰ ਜਾਂਦੇ ਹਨ ਜਿਸ ਕਾਰਨ ਜਿਥੇ ਦੋ ਪਹੀਆ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਉਨ੍ਹਾਂ ਦੇ ਵਾਹਨ ਵੀ ਨੁਕਸਾਨੇ ਜਾ ਰਹੇ ਹਨ | ਇਸ ਸੜਕ 'ਤੇ 3-4 ਦਰਜਨ ਤੋਂ ਜ਼ਿਆਦਾ ਪਿੰਡ ਪੈਂਦੇ ਹਨ ਤੇ ਅੱਗੇ ਇਹ ਸੜਕ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾ ਮਿਲਦੀ ਹੈ | ਇਸ ਤਰ੍ਹਾਂ ਸੜਕ 'ਤੇ ਪੈਂਦੇ ਪਿੰਡਾਂ ਅਤੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਵਸਨੀਕਾਂ ਵਲੋਂ ਖਰੜ, ਮੁਹਾਲੀ ਤੇ ਚੰਡੀਗੜ੍ਹ ਸ਼ਹਿਰਾਂ 'ਚ ਆਉਣ-ਜਾਣ ਲਈ ਇਸੇ ਸੜਕ ਦੀ ਵਰਤੋਂ ਕੀਤੀ ਜਾਂਦੀ ਹੈ | ਇਸ ਤੋਂ ਇਲਾਵਾ ਰੋਜ਼ਾਨਾ ਵੱਡੀ ਗਿਣਤੀ ਵਿਚ ਵਿਦਿਆਰਥੀ ਉਕਤ ਸ਼ਹਿਰਾਂ ਵਿਚਲੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਿੱਖਿਆ ਪ੍ਰਾਪਤ ਕਰਨ ਲਈ ਆਉਂਦੇ-ਜਾਂਦੇ ਹਨ ਤੇ ਆਪਣੇ ਕੰਮਾਕਾਰਾਂ ਲਈ ਵੀ ਲੋਕਾਂ ਖਰੜ, ਮੁਹਾਲੀ ਤੇ ਚੰਡੀਗੜ੍ਹ ਆਉਣ-ਜਾਣ ਲਈ ਇਸੇ ਸੜਕ ਦਾ ਇਸਤੇਮਾਲ ਕਰਦੇ ਹਨ | ਬੀਤੇ ਕੱਲ੍ਹ ਹੋਈ ਬਾਰਿਸ਼ ਕਾਰਨ ਇਸ ਸੜਕ ਵਿਚ ਪਏ ਖੱਡੇ ਪਾਣੀ ਨਾਲ ਭਰ ਗਏ ਜਿਸ ਕਾਰਨ ਦੋ-ਪਹੀਆ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਪਿੰਡ ਸਿੰਬਲਮਾਜਰਾ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਬਹੁਤ ਵਾਰੀ ਸਮਾਜ ਸੇਵੀ ਸੰਸਥਾਵਾਂ, ਸਰਪੰਚ ਤੇ ਇਲਾਕਾ ਵਾਸੀ ਸੜਕ ਦੀ ਮੁਰੰਮਤ ਦੀ ਮੰਗ ਕਰ ਚੁੱਕੇ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਇਸ ਸੰਬੰਧੀ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਪੰਜਾਬ ਦਾ ਵਿਕਾਸ ਹਮੇਸ਼ਾ ਕਾਂਗਰਸ ਸਰਕਾਰ ਸਮੇਂ ਹੀ ਹੋਇਆ ਹੈ ਤੇ ਵਿਧਾਨ ਸਭਾ ਹਲਕਾ ਖਰੜ ਤੇ ਸ੍ਰੀ ਚਮਕੌਰ ਸਾਹਿਬ ਖੇਤਰ ਤਹਿਤ ਪੈਂਦੀ ਇਸ ਸੜਕ ਦੀ ਤਰਸਯੋਗ ਹਾਲਤ 'ਆਪ' ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹਦੀ ਹੈ | ਇਸੇ ਦੌਰਾਨ ਭਾਜਪਾ ਆਗੂ ਪਵਨ ਮਨੋਚਾ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਹਾਲਤ ਪਿੰਡਾਂ ਦੀਆਂ ਪਹੀਆਂ ਵਰਗੀ ਬਣ ਚੁੱਕੀ ਹੈ ਅਤੇ ਸੜਕਾਂ 'ਤੇ ਪਹਿਲਾਂ ਪਾਇਆ ਗਿਆ ਗਟਕਾ ਖਿੱਲਰ ਚੁੱਕਾ ਹੈ ਤੇ ਹੁਣ ਤੱਕ ਖੇਤਰ ਦੀਆਂ ਬਹੁਤ ਸਾਰੀਆਂ ਸੜਕਾਂ 'ਤੇ ਪ੍ਰੀਮਿਕਸ ਵੀ ਨਹੀਂ ਪਾਈ ਗਈ | ਇਸੇ ਦੌਰਾਨ ਪਿੰਡ ਬਜਹੇੜੀ ਦੇ ਗਿਆਨੀ ਮੋਹਨ ਸਿੰਘ ਨੇ ਕਿਹਾ ਕਿ ਇਸ ਸੜਕ ਰਾਹੀਂ ਸਾਡੇ ਖੇਤਰ ਦੇ ਪਿੰਡਾਂ ਦੇ ਲੋਕ ਖਰੜ, ਮੁਹਾਲੀ ਤੇ ਚੰਡੀਗੜ੍ਹ ਆਦਿ ਸ਼ਹਿਰਾਂ 'ਚ ਆਉਂਦੇ-ਜਾਂਦੇ ਹਨ, ਪਰ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਦੋ ਪਹੀਆ ਵਾਹਨ ਚਾਲਕਾਂ ਨੂੰ ਜਿਥੇ ਆਵਾਜਾਈ 'ਚ ਮੁਸ਼ਕਿਲ ਪੇਸ਼ ਆਉਂਦੀ ਹੈ, ਉਥੇ ਹੀ ਰਾਤ ਸਮੇਂ ਕਈ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ | ਉਕਤ ਆਗੂਆਂ ਸਮੇਤ ਇਲਾਕਾ ਵਾਸੀਆਂ ਕਿਹਾ ਕਿ ਬਰਸਾਤ ਵਿਚ ਇਹ ਸੜਕ ਬਿਲਕੁੱਲ ਟੁੱਟ ਜਾਵੇਗੀ, ਲਿਹਾਜ਼ਾ ਸੜਕ ਦੀ ਮੁਰੰਮਤ ਬਰਸਾਤਾਂ ਤੋਂ ਪਹਿਲਾਂ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਖ਼ਜ਼ਾਨਿਆਂ 'ਚੋਂ ਅਸ਼ਟਾਮ ਗਾਇਬ ਹੋਣ ਕਾਰਨ ਮੈਰਿਜ ਸਰਟੀਫ਼ਿਕੇਟ ਬਣਾਉਣ ਲਈ ਲੋਕ ਦੂਜੇ ਜ਼ਿ... ਅਗਲੀ ਖ਼ਬਰ ਡੇਰਾਬੱਸੀ ਦੇ ਈਸਾਪੁਰ ਰੇਲਵੇ ਫਾਟਕ 'ਤੇ ਵੱਡਾ ਰੇਲਵੇ ਹਾਦਸਾ ਟਲ਼ਿਆ <br/>
Ad Position 24