19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਨੇ ਸਿਹਤ ਵਿਭਾਗ ਤੋਂ ਕਾਰਵਾਈ ਰਿਪੋਰਟ ਮੰਗੀ

Ad Position 21
No active advertisement
ਜਾਣਕਾਰੀ ਦਿੰਦੇ ਹੋਏ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਨੂੰ ਭਾਟੀਆ | ਤਸਵੀਰ : ਕਪਿਲ <br/> 02-06-2026
ਪੰਚਕੂਲਾ, 1 ਜੂਨ (ਕਪਿਲ)- ਕੁਰੂਕਸ਼ੇਤਰ ਦੇ ਐਲ. ਐਨ. ਜੇ. ਪੀ. ਹਸਪਤਾਲ ਦੇ ਡਾ. ਸ਼ੈਲੇਂਦਰ ਕੁਮਾਰ ਖ਼ਿਲਾਫ਼ ਨਾਬਾਲਿਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਕਰਨ ਦੇ ਮਾਮਲੇ 'ਚ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸੁਤੰਤਰ ਤੌਰ 'ਤੇ ਐਕਸ਼ਨ ਲੈਂਦਿਆਂ ਸਿਹਤ ਵਿਭਾਗ ਤੋਂ ਕਾਰਵਾਈ ਰਿਪੋਰਟ (ਐਕਸ਼ਨ ਟੇਕਨ ਰਿਪੋਰਟ) ਮੰਗੀ ਹੈ | ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਕਾਨੂੰਨੀ ਪ੍ਰਬੰਧਾਂ ਅਨੁਸਾਰ ਪੀੜਤਾ ਦੀ ਸੁਰੱਖਿਆ, ਕਾਊਾਸਲਿੰਗ ਤੇ ਪੁਨਰਵਾਸ ਲਈ ਲੋੜੀਂਦੇ ਕਦਮ ਚੁੱਕੇ ਜਾਣ | ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੁਰੂਕਸ਼ੇਤਰ ਦੇ ਜਨਰਲ ਹਸਪਤਾਲ 'ਚ ਕੰਸਲਟੈਂਟ ਵਜੋਂ ਤਾਇਨਾਤ ਡਾ. ਸ਼ੈਲੇਂਦਰ ਕੁਮਾਰ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ | ਦੋਸ਼ ਹੈ ਕਿ ਡਾਕਟਰ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਕੀਤਾ ਹੈ | ਪੀੜਤਾ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੁਰੂਕਸ਼ੇਤਰ ਪੁਲਿਸ ਨੇ ਡਾ. ਸ਼ੈਲੇਂਦਰ ਕੁਮਾਰ ਖ਼ਿਲਾਫ਼ ਪੋਕਸੋ ਐਕਟ-2012 ਦੀ ਧਾਰਾ 6 ਅਤੇ 10 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧ 'ਚ ਗੱਲਬਾਤ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਨੂੰ ਭਾਟੀਆ ਨੇ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਸੇਵਾ-ਮੁਕਤ ਹੋਣ ਤੋਂ ਬਾਅਦ ਡਾ. ਸ਼ੈਲੇਂਦਰ ਕੁਮਾਰ ਨੂੰ ਮੁੜ ਡਿਊਟੀ 'ਤੇ ਕਿਸ ਦੇ ਆਦੇਸ਼ਾਂ 'ਤੇ ਤਾਇਨਾਤ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੀ ਲਾਪ੍ਰਵਾਹੀ ਜਾਂ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਮਹਿਲਾ ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਆਖਿਆ ਹੈ |
Ad Position 22
No active advertisement
ਪਿਛਲੀ ਖ਼ਬਰ ਥਾਣਾ ਸੋਹਾਣਾ ਦੇ ਸਬ-ਇੰਸਪੈਕਟਰ ਨੂੰ ਕਾਰ ਨੇ ਮਾਰੀ ਟੱਕਰ-ਚਾਲਕ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਨਵਾਂਗਰਾਓਾ ਤੋਂ ਨਵੇਂ ਚੁਣੇ ਗਏ ਭਾਜਪਾ ਕੌਂਸਲਰਾਂ ਵਲੋਂ ਸੀਨੀਅਰ ਆਗੂ ਵਿਨੀਤ ਜੋਸ਼ੀ ਨਾਲ ਮੁਲਾਕਾਤ <br/>
Ad Position 24