19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-06-2026
ਮਾਜਰੀ, 1 ਜੂਨ (ਕੁਲਵੰਤ ਸਿੰਘ ਧੀਮਾਨ)- ਦਿਨੋਂ-ਦਿਨ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਅਤੇ ਮਹਿੰਗਾਈ ਨੂੰ ਕੰਟਰੋਲ ਕਰਨ 'ਚ ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੁੱਲਾਂਪੁਰ ਗਰੀਬਦਾਸ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕੀਤਾ | ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ, ਸੀ. ਐਨ. ਜੀ., ਘਰੇਲੂ ਗੈਸ, ਦਾਲਾਂ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਵਿਅਕਤੀ ਲਈ ਦੋ ਡੰਗ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੋ ਗਈ ਹੈ | ਇਸ ਮੌਕੇ ਹਲਕਾ ਇੰਚਾਰਜ ਨਾਲ ਹਾਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਨਾਲ ਹੀ ਮੰਗ ਕੀਤੀ ਗਈ ਕਿ ਹਰ ਹਾਲਤ 'ਚ ਮਹਿੰਗਾਈ ਨੂੰ ਠੱਲ੍ਹ ਪਾਈ ਜਾਵੇ | ਇਸ ਮੌਕੇ ਸਤੀਸ਼ ਕੁਮਾਰ ਸੇਠੀ ਮੈਂਬਰ ਬਲਾਕ ਸੰਮਤੀ, ਅਜੀਤ ਸਿੰਘ ਭੜੌਜੀਆਂ ਸਾਬਕਾ ਬਲਾਕ ਪ੍ਰਧਾਨ, ਕਿ੍ਸ਼ਨ ਮਲਹੋਤਰਾ, ਵਰਿੰਦਰ ਕੁਮਾਰ ਵਿੱਕੀ ਤੇ ਜੀਤ ਸੈਣੀ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨਾਲ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਮੁਲਾਕਾਤ ਅਗਲੀ ਖ਼ਬਰ ਥਾਣਾ ਸੋਹਾਣਾ ਦੇ ਸਬ-ਇੰਸਪੈਕਟਰ ਨੂੰ ਕਾਰ ਨੇ ਮਾਰੀ ਟੱਕਰ-ਚਾਲਕ ਖ਼ਿਲਾਫ਼ ਮਾਮਲਾ ਦਰਜ <br/>
Ad Position 24