19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨਾਲ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਮੁਲਾਕਾਤ

Ad Position 21
No active advertisement
ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕਰਦੇ ਹੋਏ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ | ਅਜੀਤ ਤਸਵੀਰ <br/> 02-06-2026
ਐੱਸ. ਏ. ਐੱਸ. ਨਗਰ, 1 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਮੁਲਾਕਾਤ ਕਰਦਿਆਂ ਜਿਥੇ ਆਪੋ-ਆਪਣੇ ਮੰਗ ਪੱਤਰ ਸੌਂਪੇ ਗਏ ਉੱਥੇ ਹੀ ਕਰਮਚਾਰੀਆਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਵੀ ਕੀਤੀ ਗਈ | ਇਸ ਮੌਕੇ ਚੇਅਰਮੇਨ ਬਰਸਟ ਨੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ | ਮੁਲਾਕਾਤ ਦੌਰਾਨ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਮੁੱਖ ਦਫ਼ਤਰ ਵਿਖੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ 'ਚ ਵਾਧਾ ਕਰਨ ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਡੀ.ਸੀ. ਰੇਟ ਅਨੁਸਾਰ ਭੁਗਤਾਨ ਕਰਨ ਦੀ ਮੰਗ ਕੀਤੀ | ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ | ਇਸ ਮੌਕੇ ਪੰਜਾਬ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਆਊਟ ਸੋਰਸ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ 'ਚ ਮਨਜ਼ੂਰ ਕੀਤੇ ਗਏ ਪੰਜਾਬ ਸਟੇਟ ਆਊਟ ਸੋਰਸ ਪਰਸੋਨਲ ਬਿੱਲ-2026 ਸੰਬੰਧੀ ਆਪਣੀਆਂ ਚਿੰਤਾਵਾਂ ਚੇਅਰਮੈਨ ਬਰਸਟ ਦੇ ਧਿਆਨ 'ਚ ਲਿਆਂਦੀਆਂ | ਉਨ੍ਹਾਂ ਮੰਗ ਕੀਤੀ ਕਿ 31 ਮਾਰਚ 2026 ਤੋਂ ਪਹਿਲਾਂ ਸੇਵਾਵਾਂ 'ਚ ਆਏ ਸਾਰੇ ਕਰਮਚਾਰੀਆਂ ਨੂੰ ਇਸ ਬਿੱਲ ਦੇ ਦਾਇਰੇ 'ਚ ਲਿਆਂਦਾ ਜਾਵੇ ਤੇ ਆਊਟ ਸੋਰਸ ਕਰਮਚਾਰੀਆਂ ਦੀਆਂ ਤਨਖਾਹਾਂ 'ਚ ਵੀ ਵਾਧਾ ਕੀਤਾ ਜਾਵੇ | ਚੇਅਰਮੈਨ ਬਰਸਟ ਨੇ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੇ ਸਾਰੇ ਮੁੱਦਿਆਂ ਤੇ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰਿਆ ਜਾਵੇਗ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਹੋ ਰਹੀਆਂ ਕੁੱਤਿਆਂ ਦੀਆਂ ਮੌਤਾਂ ਕਾਰਨ ਸੁਸਾਇਟੀ ਵਾਸੀਆਂ 'ਚ ਰੋਸ-ਪੁਲਿਸ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਜਾ... ਅਗਲੀ ਖ਼ਬਰ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24