11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਸਿਹਤ ਸੰਸਥਾਵਾਂ 'ਚ 'ਵਿਸ਼ਵ ਤੰਬਾਕੂ ਰਹਿਤ ਦਿਵਸ' ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-06-2026
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)- 'ਵਿਸ਼ਵ ਤੰਬਾਕੂ ਰਹਿਤ ਦਿਵਸ' ਦੇ ਸੰਬੰਧ 'ਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਿਹਤ ਕਾਮਿਆਂ ਨੇ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਤੀਮਾਰਦਾਰਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸੇ ਦੌਰਾਨ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਕਰਮਚਾਰੀਆਂ ਅਤੇ ਹੋਰਨਾਂ ਲੋਕਾਂ ਨੇ ਤੰਬਾਕੂ ਦਾ ਸੇਵਨ ਨਾ ਕਰਨ ਸੰਬੰਧੀ ਅਹਿਦ ਲਿਆ | ਆਪਣੇ ਸੰਬੋਧਨ 'ਚ ਡਾ. ਸੰਗੀਤਾ ਜੈਨ ਨੇ ਆਖਿਆ ਕਿ ਸਿਗਰਟ, ਬੀੜੀ, ਤੰਬਾਕੂ, ਪਾਨ ਮਸਾਲਾ, ਈ ਸਿਗਰਟ, ਚਿਲਮ ਆਦਿ ਤੰਬਾਕੂ ਪਦਾਰਥ ਸਰੀਰ ਲਈ ਬੇਹੱਦ ਖ਼ਤਰਨਾਕ ਹਨ | ਇਸ ਮੌਕੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਆਖਿਆ ਕਿ ਤੰਬਾਕੂ ਦੀ ਆਦਤ ਛੱਡਣਾ ਕੋਈ ਔਖੀ ਗੱਲ ਨਹੀਂ | ਵਿਅਕਤੀ ਅਪਣਾ ਮਨ ਪੱਕਾ ਕਰ ਲਵੇ ਤਾਂ ਇਸ ਤੋਂ ਸਹਿਜੇ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ | ਡਾਕਟਰੀ ਸਲਾਹ ਲਈ ਮੁਹਾਲੀ ਦੇ ਸੈਕਟਰ-66 ਦੇ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ, ਜਿੱਥੇ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਸੰਬੰਧੀ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਜਾ ਕੇ ਇਲਾਜ ਸ਼ੁਰੂ ਕਰਵਾਇਆ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਵੀਨ ਕੌਸ਼ਿਕ, ਡਾ. ਰਜਨੀਤ ਰੰਧਾਵਾ, ਡਾ. ਹਰਮਨਦੀਪ ਕੌਰ ਅਤੇ ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਸਮੇਤ ਹੋਰ ਸਿਹਤ

Ad Position 22
No active advertisement
ਪਿਛਲੀ ਖ਼ਬਰ ਸ਼ੈਮਰਾਕ ਸਕੂਲ ਵਿਖੇ ਸਾਲਾਨਾ 'ਐਚੀਵਰਜ਼ ਐਵਾਰਡ ਸਮਾਰੋਹ' ਕਰਵਾਇਆ <br/> ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਹੀਨਾਵਾਰ ਇਕੱਤਰਤਾ ਹੋਈ <br/>
Ad Position 24