17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੋਨਾਲੀਕਾ ਨੇ ਮਈ ਮਹੀਨੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 17,204 ਟਰੈਕਟਰਾਂ ਦੀ ਵਿਕਰੀ ਦਰਜ ਕੀਤੀ <br/>

Ad Position 21
No active advertisement
ਅਜੀਤ ਡੈਸਕ 04-06-2026
ਚੰਡੀਗੜ•, 3 ਜੂਨ (ਅ.ਬ.)- ਸੋਨਾਲੀਕਾ ਟਰੈਕਟਰਜ਼ ਨੇ ਵਿੱਤੀ ਸਾਲ 2027 ਵਿਚ ਆਪਣੀ ਤੇਜ਼ ਰਫ਼ਤਾਰ ਜਾਰੀ ਰੱਖਦਿਆਂ ਮਈ ਮਹੀਨੇ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਧ 17,204 ਟਰੈਕਟਰਾਂ ਦੀ ਕੁੱਲ ਵਿੱਕਰੀ ਦਰਜ ਕੀਤੀ ਹੈ | ਕੰਪਨੀ ਨੇ 21 ਫ਼ੀਸਦੀ ਵਾਧਾ ਹਾਸਲ ਕਰਦੇ ਹੋਏ ਉਦਯੋਗ ਦੀ ਔਸਤ ਕਾਰਗੁਜ਼ਾਰੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ | ਆਉਣ ਵਾਲੇ ਖ਼ਰੀਫ਼ ਸੀਜ਼ਨ ਦੀਆਂ ਤਿਆਰੀਆਂ ਨੂੰ ਧਿਆਨ ਵਿਚ ਰੱਖਦਿਆਂ, ਕੰਪਨੀ ਨੇ ਭਾਰਤ ਵਿਚ ਇੱਕ ਮਹੀਨੇ ਦੌਰਾਨ ਸਭ ਤੋਂ ਵੱਧ 17,029 ਟਰੈਕਟਰਾਂ ਦਾ ਉਤਪਾਦਨ ਕਰ ਕੇ ਨਵਾਂ ਰਿਕਾਰਡ ਵੀ ਬਣਾਇਆ ਹੈ | ਇਸ ਇਤਿਹਾਸਕ ਪ੍ਰਾਪਤੀ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਰਮਨ ਮਿੱਤਲ, ਜੁਆਇੰਟ ਮੈਨੇਜਿੰਗ ਡਾਇਰੈਕਟਰ, ਇੰਟਰਨੈਸ਼ਨਲ ਟਰੈਕਟਰਜ਼ ਲਿਮਿਟੇਡ ਨੇ ਕਿਹਾ ਕਿ ਸਾਨੂੰ ਇਹ ਦੱਸਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਅਸੀਂ ਮਈ ਮਹੀਨੇ ਵਿਚ ਹੁਣ ਤੱਕ ਦੀ ਸਭ ਤੋਂ ਵੱਧ 17,204 ਟਰੈਕਟਰਾਂ ਦੀ ਵਿੱਕਰੀ ਦਰਜ ਕੀਤੀ ਹੈ | 21 ਫ਼ੀਸਦੀ ਵਾਧੇ ਦੇ ਨਾਲ ਅਸੀਂ ਉਦਯੋਗ ਦੀ ਕਾਰਗੁਜ਼ਾਰੀ ਨੂੰ ਵੀ ਪਿੱਛੇ ਛੱਡਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਨੇ ਮਈ ਮਹੀਨੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 17,204 ਟਰੈਕਟਰਾਂ ਦੀ ਵਿਕਰੀ ਦਰਜ ਕੀਤੀ <br/> ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਵਰਗੀ ਚੌਧਰੀ ਭਜਨ ਲਾਲ ਨੂੰ ਬਰਸੀ 'ਤੇ ਸ਼ਰਧਾਂਜਲੀ
Ad Position 24