23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜਲੰਧਰ ਦੇ ਵਪਾਰੀ ਨੀਰਜ ਕੱਕੜ ਨੂੰ ਅਗਵਾ ਕਰਨ ਦੇ ਮਾਮਲੇ 'ਚ ਮੁੱਖ ਸਾਜਿਸ਼ਕਰਤਾ ਦੀ ਜ਼ਮਾਨਤ ਅਰਜ਼ੀ ਖ਼ਾਰਜ <br/>

Ad Position 21
No active advertisement
ਅਜੀਤ ਡੈਸਕ 05-06-2026
ਐੱਸ. ਏ. ਐੱਸ. ਨਗਰ, 4 ਜੂਨ (ਕਪਿਲ ਵਧਵਾ)–ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਦੇ ਚਲਦਿਆਂ ਜਲੰਧਰ ਆਧਾਰਿਤ ਵਪਾਰੀ ਨੀਰਜ ਕੱਕੜ ਨੂੰ ਜ਼ੀਰਕਪੁਰ ਦੇ ਇਕ ਹੋਟਲ 'ਚੋਂ ਅਗਵਾ ਕਰਨ ਦੇ ਚਰਚਿੱਤ ਮਾਮਲੇ ਵਿਚ ਨਾਮਜ਼ਦ ਮੁੱਖ ਸਾਜਿਸ਼ਕਰਤਾ ਕਮਲਵੀਰ ਗਰਗ ਦੀ ਨਿਯਮਿਤ ਜ਼ਮਾਨਤ ਅਰਜ਼ੀ ਐਡੀਸ਼ਨਲ ਸੈਸ਼ਨ ਜੱਜ ਮੁਹਾਲੀ ਹਰਦੀਪ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ | ਅਦਾਲਤ ਵਿਚ ਦਾਖ਼ਲ ਜ਼ਮਾਨਤ ਅਰਜ਼ੀ ਦੌਰਾਨ ਬਚਾਅ ਪੱਖ ਵਲੋਂ ਦਲੀਲ ਦਿੱਤੀ ਗਈ ਕਿ ਪਟੀਸ਼ਨਕਰਤਾ ਬੇਕਸੂਰ ਹੈ ਅਤੇ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ | ਇਸ ਦੇ ਨਾਲ ਹੀ ਕਿਹਾ ਗਿਆ ਕਿ ਉਸ ਦਾ ਨਾਂਅ ਮੁੱਢਲੀ ਐੱਫ. ਆਈ. ਆਰ. ਵਿਚ ਸ਼ਾਮਿਲ ਨਹੀਂ ਸੀ ਅਤੇ ਮੌਜੂਦਾ ਮਾਮਲਾ ਪਹਿਲਾਂ ਦਰਜ ਇਕ ਹੋਰ ਕੇਸ ਦੀ ਪ੍ਰਤੀਕਿਰਿਆ ਵਜੋਂ ਬਣਾਇਆ ਗਿਆ ਹੈ | ਦੂਜੇ ਪਾਸੇ ਰਾਜ ਪੱਖ ਦੇ ਵਕੀਲ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਉਕਤ ਮੁਲਜ਼ਮ ਖ਼ਿਲਾਫ਼ ਗੰਭੀਰ ਅਤੇ ਸਪੱਸ਼ਟ ਦੋਸ਼ ਹਨ | ਜਾਂਚ ਦੌਰਾਨ ਬਰਾਮਦ ਹੋਏ ਪੀੜਤ ਨੇ ਆਪਣੇ ਬਿਆਨਾਂ ਵਿਚ ਦੋਸ਼ ਲਗਾਇਆ ਸੀ ਕਿ ਉਸ ਨੂੰ ਪੈਸਿਆਂ ਦੇ ਵਿਵਾਦ ਨੂੰ ਸੁਲਝਾਉਣ ਲਈ ਕਮਲਵੀਰ ਗਰਗ ਅਤੇ ਉਸ ਦੇ ਸਾਥੀਆਂ ਨੇ ਅਗਵਾ ਕੀਤਾ ਸੀ | ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਦੋਸ਼ੀ ਦੀ ਭੂਮਿਕਾ ਅਪਰਾਧ ਵਿਚ ਸਰਗਰਮ ਨਜ਼ਰ ਆ ਰਹੀ ਹੈ | ਕਈ ਅਹਿਮ ਗਵਾਹਾਂ ਦੇ ਬਿਆਨ ਦਰਜ ਹੋਣੇ ਹਾਲੇ ਬਾਕੀ ਹਨ | ਅਜਿਹੇ ਹਾਲਾਤਾਂ ਵਿਚ ਜ਼ਮਾਨਤ ਦੇਣ ਨਾਲ ਦੋਸ਼ੀ ਦੇ ਫ਼ਰਾਰ ਹੋਣ, ਸਬੂਤਾਂ ਨਾਲ ਛੇੜਛਾੜ ਕਰਨ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਅਦਾਲਤ ਨੇ ਦੋਸ਼ਾਂ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਕਮਲਵੀਰ ਗਰਗ ਨੂੰ ਨਿਯਮਿਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ |


Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਸ਼ਨ ਸਬਸਿਡੀ ਸੰਬੰਧੀ ਨਵੀਂ ਹਦਾਇਤ ਰਾਸ਼ਨ ਸਬਸਿਡੀ ਲਈ ਮੋਬਾਈਲ ਐਪ ਡਾਊਨਲੋਡ ਕਰਨਾ ਲਾਜ਼ਮ... ਅਗਲੀ ਖ਼ਬਰ ਜਾਅਲੀ ਕਾਲ ਸੈਂਟਰ 'ਤੇ ਛਾਪੇਮਾਰੀ ਦੌਰਾਨ ਵਿਦੇਸ਼ੀਆਂ ਨਾਲ ਧੋਖਾਧੜੀ ਕਰਨ ਵਾਲੇ 6 ਮੁਲਜ਼ਮ ਗਿ੍ਫ਼ਤਾਰ <br/>
Ad Position 24