23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ <br/>

Ad Position 21
No active advertisement
ਅਜੀਤ ਡੈਸਕ 05-06-2026
ਚੰਡੀਗੜ•, 4 ਜੂਨ (ਅਜੀਤ ਬਿਊਰੋ)- ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ 'ਮੇਰੀ ਰਸੋਈ ਯੋਜਨਾ' ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ, ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ | ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ•ੋਂ ਦਾ ਤੇਲ ਸ਼ਾਮਿਲ ਹੈ | ਇਹ ਫੂਡ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50,000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ | ਮੀਟਿੰਗ ਦੌਰਾਨ ਮੰਤਰੀ ਨੇ ਮੁਕੰਮਲ ਹੋਏ ਕਣਕ ਦੇ ਖ਼ਰੀਦ ਸੀਜ਼ਨ ਦੀ ਸਫਲਤਾ ਲਈ ਵਿਭਾਗ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮੰਡੀਆਂ ਵਿੱਚਲੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਦਿੱਤਾ | ਉਨ•ਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਣਕ ਦੇ ਖ਼ਰੀਦ ਸੀਜ਼ਨ ਦੀ ਤਰ•ਾਂ ਝੋਨੇ ਦੇ ਅਗਾਮੀ ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਅਗਾਊਾ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਮੰਤਰੀ ਨੇ ਮਨਰੇਗਾ ਯੂਨੀਅਨ ਨੂੰ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ <br/> ਅਗਲੀ ਖ਼ਬਰ 7 ਜੂਨ ਨੂੰ ਜ਼ਿਲ੍ਹੇ 'ਚ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਲਈ ਵਿਸ਼ੇਸ਼ ਬੂਥ ਪੱਧਰੀ ਕੈਂਪ ਲਗਾਏ ਜਾਣਗੇ-ਡੀ.ਸੀ....
Ad Position 24