23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਚਾਇਤ ਮੰਤਰੀ ਨੇ ਮਨਰੇਗਾ ਯੂਨੀਅਨ ਨੂੰ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ <br/>

Ad Position 21
No active advertisement
ਅਜੀਤ ਡੈਸਕ 05-06-2026
ਚੰਡੀਗੜ•, 4 ਜੂਨ (ਅਜੀਤ ਬਿਊਰੋ)- ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ•ਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ |
ਕੈਬਨਿਟ ਮੰਤਰੀ ਨੇ ਵਿਭਾਗ ਦੇ ਸਕੱਤਰ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਬੜੀ ਗਹੁ ਨਾਲ ਸੁਣਿਆ | ਜ਼ਿਕਰਯੋਗ ਹੈ ਕਿ ਸੂਬੇ ਭਰ ਵਿਚ ਮਨਰੇਗਾ ਅਧੀਨ ਲਗਭਗ 2100 ਕਾਮੇ ਕੰਮ ਕਰ ਰਹੇ ਹਨ |
ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਾਮਿਆਂ ਵਲੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ | ਉਨ•ਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਪਿੰਡਾਂ 'ਚ ਵਸਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿਚ ਇਨ•ਾਂ ਕਾਮਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ | ਉਨ•ਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ•ਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ | ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਮਨਰੇਗਾ ਕਾਮਿਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ•ਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ•ਾਂ ਵਚਨਬੱਧ ਹੈ |
ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅÏਰਤਾਂ, ਸਰਕਾਰੀ ਕਰਮਚਾਰੀਆਂ ਅਤੇ ਪੇਂਡੂ ਭਾਈਚਾਰਿਆਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ |
ਇਸ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਅਜਿਤ ਬਾਲਾਜੀ ਜੋਸ਼ੀ ਨੇ ਵੀ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮੁੱਦਿਆਂ ਦੀ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਕੇ ਚੰਗੀ ਤਰ•ਾਂ ਜਾਂਚ ਕੀਤੀ ਜਾਵੇਗੀ | ਮੀਟਿੰਗ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਯੂਨੀਅਨ ਦੇ ਨੁਮਾਇੰਦੇ ਗੁਰਸੇਵਕ ਸਿੰਘ, ਪ੍ਰੇਮ ਸੁਖਦਰ ਗੁਰਦੀਪ ਦਾਸ, ਸੁਖਪ੍ਰਤਾਪ ਦਵਿੰਦਰ ਸਿੰਘ, ਅਮਰੀਕ ਸਿੰਘ ਮਹਿਰਾਜ, ਰਣਜੀਤ ਸਿੰਘ, ਅੰਮਿ੍ਤਪਾਲ ਸਿੰਘ ਅਤੇ ਸੰਦੀਪ ਕੱਕੜ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ. ਐਲ. ਓਜ਼ ਨੂੰ ਮੈਪਿੰਗ ਕਾਰਜ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ <br/> ਅਗਲੀ ਖ਼ਬਰ ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ <br/>
Ad Position 24