23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਚੋਣ ਅਫ਼ਸਰ ਨੇ ਬੀ. ਐਲ. ਓਜ਼ ਨੂੰ ਮੈਪਿੰਗ ਕਾਰਜ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ <br/>

Ad Position 21
No active advertisement
ਅਜੀਤ ਡੈਸਕ 05-06-2026
ਐੱਸ. ਏ. ਐੱਸ. ਨਗਰ, 4 ਜੂਨ (ਪ੍ਰੋ. ਅਵਤਾਰ ਸਿੰਘ)-ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਅੱਜ ਵਿਧਾਨ ਸਭਾ ਚੋਣ ਹਲਕਾ 52-ਖਰੜ, 53-ਮੁਹਾਲੀ ਅਤੇ 112-ਡੇਰਾਬੱਸੀ ਦੇ ਉਨ•ਾਂ ਬੀ. ਐਲ. ਓਜ਼. ਨਾਲ ਮੀਟਿੰਗ ਕੀਤੀ ਗਈ, ਜਿਨ•ਾਂ ਦੀ ਮੈਪਿੰਗ ਪ੍ਰਗਤੀ 25 ਫ਼ੀਸਦੀ ਤੋਂ ਘੱਟ ਹੈ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ. ਐਲ. ਓਜ਼. ਨੂੰ ਮੈਪਿੰਗ ਦੇ ਕੰਮ 'ਚ ਤੇਜ਼ੀ ਲਿਆਉਣ ਲਈ ਪ੍ਰੇਰਿਤ ਕਰਦਿਆਂ ਘੱਟੋ-ਘੱਟ 30 ਫ਼ੀਸਦੀ ਵਾਧਾ ਯਕੀਨੀ ਬਣਾਉਣ ਦਾ ਟੀਚਾ ਦਿੱਤਾ | ਉਨ•ਾਂ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ 'ਤੇ ਪੂਰੀ ਗੰਭੀਰਤਾ ਨਾਲ ਕੰਮ ਕਰਦੇ ਹੋਏ ਵੋਟਰਾਂ ਦੀ ਜਾਣਕਾਰੀ ਨੂੰ ਅੱਪਡੇਟ ਕੀਤਾ ਜਾਵੇ | ਉਨ•ਾਂ ਬੀ. ਐਲ. ਓਜ਼. ਨੂੰ ਮਰ ਚੁੱਕੇ, ਸਥਾਨ ਤਬਦੀਲ ਕਰ ਚੁੱਕੇ, ਗ਼ੈਰ-ਹਾਜ਼ਰ ਜਾਂ ਡਬਲ ਵੋਟ ਰੱਖਣ ਵਾਲੇ ਵੋਟਰਾਂ ਦੀਆਂ ਵੱਖ-ਵੱਖ ਸੂਚੀਆਂ ਤਿਆਰ ਕਰਨ ਲਈ ਵੀ ਕਿਹਾ | ਇਸ ਦੇ ਨਾਲ ਹੀ ਉਨ•ਾਂ ਘਰ-ਘਰ ਜਾ ਕੇ ਸਾਲ 2003 ਦੀ ਵੋਟਰ ਸੂਚੀ ਦੇ ਆਧਾਰ 'ਤੇ ਡਾਟਾ ਇਕੱਠਾ ਕਰਨ ਅਤੇ ਰਿਕਾਰਡ ਦੀ ਤਸਦੀਕ ਕਰਨ ਦੇ ਨਿਰਦੇਸ਼ ਵੀ ਦਿੱਤੇ | ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ ਕਿ ਮੈਪਿੰਗ ਦੌਰਾਨ ਜੇਕਰ ਕਿਸੇ ਵੀ ਕਿਸਮ ਦੀ ਤਕਨੀਕੀ ਜਾਂ ਕਾਰਜਾਤਮਕ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਬੀ. ਐਲ. ਓਜ਼. ਜ਼ਿਲ•ਾ ਚੋਣ ਦਫ਼ਤਰ ਤੋਂ ਲੋੜੀਂਦੀ ਟ੍ਰੇਨਿੰਗ ਅਤੇ ਮਾਰਗਦਰਸ਼ਨ ਪ੍ਰਾਪਤ ਕਰ ਸਕਦੇ ਹਨ | ਉਨ•ਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ਼੍ਰੀ ਨੰਬਰ 1950 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ | ਉਨ•ਾਂ ਬੀ. ਐਲ. ਓਜ਼. ਨੂੰ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਕਾਰਜਾਂ ਨੂੰ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਲਾਲੜੂ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਚਾਇਤ ਮੰਤਰੀ ਨੇ ਮਨਰੇਗਾ ਯੂਨੀਅਨ ਨੂੰ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ <br/>
Ad Position 24