23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੂਬੇ ਵਿਚੋਂ ਹਰ ਮਹੀਨੇ 10 ਲੱਖ ਮੀਟਿ੍ਕ ਟਨ ਚੌਲ ਅਤੇ 10 ਲੱਖ ਮੀਟਿ੍ਕ ਟਨ ਕਣਕ ਦੀ ਢੋਆ-ਢੁਆਈ ਦੀ ਜ਼ਰੂਰਤ-ਲਾਲ ਚੰਦ ਕਟਾਰੂਚੱਕ <br/>

Ad Position 21
No active advertisement
ਅਜੀਤ ਡੈਸਕ 05-06-2026
ਚੰਡੀਗੜ•, 4 ਜੂਨ (ਅਜੀਤ ਬਿਊਰੋ)- ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ 'ਤੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ ਹਨ ਅਤੇ ਉਨ•ਾਂ ਨੂੰ ਪੰਜਾਬ ਵਿੱਚ ਢੁਕਵੀਂ ਸਟੋਰੇਜ ਸਪੇਸ ਦੇ ਮੁੱਦੇ ਬਾਰੇ ਜਾਣੂੰ ਕਰਵਾਇਆ ਗਿਆ ਹੈ | ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਦੁਬਾਰਾ ਉਠਾਉਣ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ |
ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਕੋਲ 181 ਲੱਖ ਮੀਟਰਿਕ ਟਨ (ਐਲ.ਐਮ.ਟੀ.) ਸਟੋਰੇਜ ਸਪੇਸ ਉਪਲੱਬਧ ਹੈ, ਪਰ ਭੰਡਾਰ ਕੀਤੇ ਗਏ ਅਨਾਜ ਦੀ ਮਾਤਰਾ 190 ਐਲ.ਐਮ.ਟੀ. ਹੈ ਜੋ ਕਿ ਕੁੱਲ ਸਟੋਰੇਜ ਸਪੇਸ ਦਾ 105 ਫ਼ੀਸਦ ਹੈ |
ਕਟਾਰੂਚੱਕ ਨੇ ਦੱਸਿਆ ਕਿ ਸੂਬੇ ਕੋਲ ਚੌਲਾਂ ਦਾ ਪਿਛਲਾ ਸਟਾਕ 37.76 ਐਲ.ਐਮ.ਟੀ. ਹੈ ਜਦੋਂ ਕਿ ਕਣਕ ਦਾ ਸਟਾਕ 40 ਐਲ.ਐਮ.ਟੀ. ਹੈ | ਉਨ•ਾਂ ਅੱਗੇ ਕਿਹਾ ਕਿ ਹਾਲਤਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 10 ਐਲ.ਐਮ.ਟੀ. ਚੌਲ ਅਤੇ 10 ਐਲ.ਐਮ.ਟੀ. ਕਣਕ ਦੀ ਚੁਕਾਈ ਕੀਤੀ ਜਾਣੀ ਲਾਜ਼ਮੀ ਹੈ ਅਤੇ ਇਸ ਸਬੰਧ ਵਿਚ ਅਗਲੇ 4 ਮਹੀਨੇ ਬੇਹੱਦ ਅਹਿਮ ਹਨ | ਉਨ•ਾਂ ਇਹ ਵੀ ਦੁਹਰਾਇਆ ਕਿ ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਖੇਤੀਬਾੜੀ ਖੇਤਰ ਨਾਲ ਸਬੰਧਤ ਹਰ ਮੁੱਦਾ ਸੂਬਾ ਸਰਕਾਰ ਲਈ ਬੇਹੱਦ ਮਹੱਤਵਪੂਰਨ ਹੈ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਪ੍ਰਦੀਪ ਰੂੜਾ ਸ਼ਹਿਰੀ ਤੇ ਜਸਵਿੰਦਰ ਸਿੰਘ ਦਿਹਾਤੀ ਬਲਾਕ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/>
Ad Position 24