23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸ਼ਾਈਨ ਵੀਜ਼ਾ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Ad Position 21
No active advertisement
ਅਜੀਤ ਡੈਸਕ 05-06-2026
ਐੱਸ. ਏ. ਐੱਸ. ਨਗਰ, 4 ਜੂਨ (ਪ੍ਰੋ. ਅਵਤਾਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸ਼ਾਈਨ ਵੀਜ਼ਾ ਕੰਸਲਟੈਂਸੀ ਫਰਮ (ਸੀ. ਪੀ.-67 ਇੰਪੀਰੀਅਲ ਟਾਵਰ ਸੈਕਟਰ-67 ਮੁਹਾਲੀ) ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਲਾਇਸੰਸ ਫਰਮ ਦੇ ਮਾਲਕ ਕਰਨਦੀਪ ਸਿੰਘ ਤੇ ਉਸ ਦੇ ਭਾਈਵਾਲ ਬਿਕਰਮਦੀਪ ਸਿੰਘ ਨੂੰ ਮੁਹਾਲੀ ਵਿਖੇ ਵੀਜ਼ਾ ਕੰਸਲਟੈਂਸੀ ਦਾ ਕੰਮ ਕਰਨ ਲਈ 6 ਅਗਸਤ 2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 5 ਅਗਸਤ 2029 ਤੱਕ ਸੀ | ਉਨ੍ਹਾਂ ਦੱਸਿਆ ਕਿ ਫਰਮ ਦੇ ਖ਼ਿਲਾਫ਼ ਪੁਲਿਸ ਰਿਕਾਰਡ 'ਚ ਵੱਖ-ਵੱਖ ਮੁਕੱਦਮੇ ਦਰਜ ਹਨ | ਇਸ ਸੰਬੰਧੀ ਫਰਮ ਨੂੰ ਕਈ ਵਾਰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਤੇ ਮਹੀਨਾਵਾਰ ਰਿਪੋਰਟਾਂ ਦੇਣ ਲਈ ਕਿਹਾ ਗਿਆ ਸੀ ਪਰ ਫਰਮ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਫਰਮ ਦੇ ਖ਼ਿਲਾਫ਼ ਇਕ ਹੋਰ ਸ਼ਿਕਾਇਤ ਵੀ ਪ੍ਰਾਪਤ ਹੋਈ ਹੈ ਜਿਸ ਦੀ ਜਾਂਚ ਲਈ ਮਾਮਲਾ ਐੱਸ.ਡੀ.ਐੱਮ. ਮੁਹਾਲੀ ਤੇ ਐਸ.ਐਸ.ਪੀ. ਮੁਹਾਲੀ ਨੂੰ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਲਾਇਸੰਸ ਧਾਰਕ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹੋ ਜਾਣ ਤਾਂ ਸਮਰੱਥ ਅਥਾਰਟੀ ਨੂੰ ਲਾਇਸੰਸ ਰੱਦ ਕਰਨ ਦਾ ਅਧਿਕਾਰ ਹੈ | ਇਸ ਅਧੀਨ ਕਾਰਵਾਈ ਕਰਦਿਆਂ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ 'ਚ ਜੇਕਰ ਫਰਮ/ਲਾਇਸੰਸੀ/ਭਾਈਵਾਲ ਦੇ ਖ਼ਿਲਾਫ਼ ਕੋਈ ਹੋਰ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦੀ ਹਰ ਪੱਖੋਂ ਭਰਪਾਈ ਲਈ ਫਰਮ/ਭਾਈਵਾਲ ਹੀ ਜ਼ਿੰਮੇਵਾਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਉਪ-ਕੁਲਪਤੀ ਨੇ ਦਾਖ਼ਲਿਆਂ ਸੰਬੰਧੀ ਐਨ.ਈ.ਪੀ ਨਿਯਮਾਂ ਨੂੰ ਲਾਗੂ ਕਰਨ ਬਾਰੇ ਲਈ ਮੀਟਿੰਗ ਅਗਲੀ ਖ਼ਬਰ ਆਰ. ਡਬਲਿਯੂ. ਐਸ. ਸੈਕਟਰ 110 ਵਲੋਂ ਈ. ਡੀ. ਨੂੰ ਪੱਤਰ ਲਿਖ ਕੇ ਟੀ.ਡੀ.ਆਈ. ਬਿਲਡਰ ਵਲੋਂ ਕੀਤੀਆਂ ਬੇਨਿਯਮੀਆਂ ਦੀ ਜਾਂ...
Ad Position 24