23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨੀਟ ਦਾ ਪੇਪਰ ਲੀਕ ਹੋਣ ਅਤੇ ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਨੀਟ ਦਾ ਪੇਪਰ ਲੀਕ ਹੋਣ ਅਤੇ ਤੇਲ/ਗੈਸ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ | ਤਸਵੀਰ : ਜੰਡਪੁਰੀ <br/> 05-06-2026
ਖਰੜ, 4 ਜੂਨ (ਜੰਡਪੁਰੀ)- ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਨੀਟ ਦਾ ਪੇਪਰ ਲੀਕ ਹੋਣ ਤੇ ਕੇਂਦਰ ਸਰਕਾਰ ਵਲੋਂ ਰੋਜ਼ਾਨਾ ਤੇਲ ਅਤੇ ਗੈਸ ਦੀਆਂ ਕੀਮਤਾਂ 'ਚ ਕੀਤੇ ਜਾਣ ਵਾਲੇ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਿੱਥੇ ਨੀਟ ਦਾ ਪੇਪਰ ਲੀਕ ਕਰਕੇ ਨੌਜਵਾਨਾਂ ਨਾਲ ਧੋਖਾ ਕੀਤਾ ਗਿਆ ਹੈ ਉੱਥੇ ਰੋਜ਼ਾਨਾ ਪੈਟਰੋਲ-ਡੀਜ਼ਲ ਤੇ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਕਿਉਂਕਿ ਤੇਲ ਦੀਆਂ ਵਧੀਆ ਕੀਮਤਾਂ ਕਾਰਨ ਮਹਿੰਗਾਈ 'ਚ ਬੇਸ਼ੁਮਾਰ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਨੀਟ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਜ਼ਿੰਮੇਵਾਰ ਹੈ ਕਿਉਂਕਿ ਨੌਜਵਾਨਾਂ ਵਲੋਂ ਪੇਪਰ ਦੇਣ ਲਈ ਕੀਤੀ ਮਿਹਨਤ ਬੇਅਰਥ ਹੋ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਤੋਂ ਕੰਮ ਨਹੀਂ ਸੰਭਲ ਰਿਹਾ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਮੰਗ ਵੀ ਕੀਤੀ ਕਿ ਸਿੱਖਿਆ ਮੰਤਰੀ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਗ਼ਲਤੀ ਕਾਰਨ ਕਈ ਜਾਨਾਂ ਜਾ ਚੁੱਕੀਆਂ ਹਨ | ਇਸੇ ਦੌਰਾਨ ਕਾਂਗਰਸ ਪਾਰਟੀ ਵਲੋਂ ਸੂਬਾ ਪ੍ਰਧਾਨ ਬਦਲੇ ਜਾਣ ਦੀਆਂ ਚਰਚਾਵਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਪ੍ਰਧਾਨ ਬਦਲਣਾ ਹਾਈਕਮਾਂਡ ਦਾ ਕੰਮ ਹੈ ਤੇ 3-4 ਸਾਲਾਂ ਬਾਅਦ ਪ੍ਰਧਾਨ ਬਦਲਿਆ ਹੀ ਜਾਂਦਾ ਹੈ | ਇਸ ਮੌਕੇ ਗੁਰਿੰਦਰ ਸਿੰਘ ਬੈਦਵਾਣ ਬਲਾਕ ਪ੍ਰਧਾਨ, ਸ਼ੇਰ ਸਿੰਘ ਗੁਰਾਇਆ, ਮਲਾਗਰ ਸਿੰਘ, ਸਤੀਸ਼ ਕੌਸ਼ਿਕ, ਅੰਮਿ੍ਤਪਾਲ ਰੋਮੀ, ਜਸਪਾਲ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਡਾ. ਰਘਵੀਰ ਬੰਗੜ, ਗਗਨਦੀਪ ਤੋਲੇਮਾਜਰਾ, ਵਿਕਾਸ ਕਪੂਰ, ਚੇਅਰਮੈਨ ਚੰਨੀ ਇਕਬਾਲ, ਮਨਪ੍ਰੀਤ ਗੋਲਡੀ ਬੱਤਰਾ, ਮਨਜੀਤ ਕੌਰ ਸੋਨੂੰ ਸਟੇਟ ਸੋਸ਼ਲ ਮੀਡੀਆ ਆਫ਼ਿਸ ਇੰਚਾਰਜ, ਜਨਰਲ ਸਕਤੱਰ ਸ਼ਸ਼ੀ ਅਗਨੀਹੋਤਰੀ, ਪਰਮਜੀਤ ਕੌਰ ਤੇ ਮੰਗਤ ਖ਼ਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਅਨੇਕਾਂ ਤਰ੍ਹਾਂ ਦੇ ਬਕਾਇਆਂ ਲਈ ਤਰਸ ਰਹੇ ਅਧਿਆਪਕਾਂ ਦਾ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਹੋਵੇ ਮਿਸਾਲੀ ਕਾਰਵਾਈ :... ਅਗਲੀ ਖ਼ਬਰ ਡੇਰਾਬੱਸੀ 'ਚ ਬੇਸਹਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਸਥਾਨਕ ਵਾਸੀਆਂ ਤੇ ਵਾਹਨ ਚਾਲਕਾਂ ਲਈ ਬਣੀ ਜਾਨ ਦਾ ਖੌਅ <br/>
Ad Position 24