23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬਲਵਿੰਦਰ ਸਿੰਘ ਪਟਵਾਰੀ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਖਰੜ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 05-06-2026
ਖਰੜ, 4 ਜੂਨ (ਗੁਰਮੁੱਖ ਸਿੰਘ ਮਾਨ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਦੇ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਬਲਵਿੰਦਰ ਸਿੰਘ ਪਟਵਾਰੀ ਨੂੰ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਖਰੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵਲੋਂ ਲਿਖਤੀ ਤੌਰ 'ਤੇ ਪੱਤਰ ਜਾਰੀ ਕੀਤਾ ਗਿਆ ਹੈ | ਬਲਵਿੰਦਰ ਸਿੰਘ ਪਟਵਾਰੀ ਨੇ ਇਸ ਨਿਯੁਕਤੀ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਅਕਾਲੀ ਆਗੂ ਅਮਨ ਸ਼ਰਮਾ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ |


Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਰਾਜਪਾਲ ਨੇ ਨੌਜਵਾਨਾਂ ਨੂੰ 'ਵਿਕਸਿਤ ਭਾਰਤ' ਨਿਰਮਾਣ ਵਿਚ ਯੋਗਦਾਨ ਦੀ ਕੀਤੀ ਅਪੀਲ <br/> ਅਗਲੀ ਖ਼ਬਰ ਭਾਜਪਾ ਦੇ ਜੁਆਇੰਟ ਖ਼ਜ਼ਾਨਚੀ ਸੁਖਵਿੰਦਰ ਸਿੰਘ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/>
Ad Position 24