24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੰਦਰਾਂ ਨੂੰ ਧਮਕੀਆਂ ਖ਼ਤਰਨਾਕ ਸੰਕੇਤ, ਪੰਜਾਬ 'ਚ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ : ਡਾ. ਜਸਲੀਨ ਸੇਠੀ

Ad Position 21
No active advertisement
ਅਜੀਤ ਡੈਸਕ 05-06-2026

ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ) - ਮਹਿਲਾ ਕਾਂਗਰਸ ਦੀ ਰਾਸ਼ਟਰੀ ਕੋਆਰਡੀਨੇਟਰ ਡਾ. ਜਸਲੀਨ ਸੇਠੀ ਨੇ ਪੰਜਾਬ ਦੇ ਪੰਜ ਵੱਡੇ ਹਿੰਦੂ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਜਲੰਧਰ ਦੇ ਸਿੱਧ ਸ਼ਕਤੀ ਪੀਠ ਸ਼੍ਰੀ ਦੇਵੀ ਤਲਾਬ ਮੰਦਰ, ਬਠਿੰਡਾ ਦੇ ਮਾਈਸਰ ਖਾਨਾ ਮੰਦਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਰ ਤੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਧਮਕੀਆਂ ਮਿਲਣਾ ਬਹੁਤ ਗੰਭੀਰ ਤੇ ਚਿੰਤਾਜਨਕ ਮਾਮਲਾ ਹੈ। ਇਹ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਇਕ ਸਾਜ਼ਿਸ਼ ਹੈ। ਲੱਖਾਂ ਸ਼ਰਧਾਲੂ ਹਰ ਰੋਜ਼ ਇਸ ਅਸਥਾਨ 'ਤੇ ਸ਼ਰਧਾ ਭੇਟ ਕਰਨ ਲਈ ਆਉਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਤੁਰੰਤ ਸਾਰੇ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਵਧਾਉਣ ਤੇ ਧਮਕੀਆਂ ਦੇਣ ਵਾਲਿਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ। ਉਨ੍ਹਾਂ ਕਿਹਾ ਕਿ ਧਾਰਮਿਕ ਆਸਥਾ ਤੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਵੀ ਛੇੜਛਾੜ ਅਸਵੀਕਾਰਨਯੋਗ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਨੇ ਰਾਈਟ-ਟੂ-ਬਿਜ਼ਨਸ, ਜ਼ਮੀਨ ਦੀ ਵਰਤੋਂ ਤੇ ਉਦਯੋਗਿਕ ਸੁਧਾਰਾਂ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਸਾਲ 2025-26 ਦੌਰਾਨ ਬਿਸਤ-ਦੋਆਬ ਨਹਿਰੀ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167 ਫੀਸਦੀ ਵਾਧਾ - ਬਰਿੰਦਰ ਕੁਮਾ...
Ad Position 24