02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਰਾਜਪਾਲ ਦੇ ਐਲਾਨ 'ਤੇ ਸਿੱਖਿਆ ਵਿਭਾਗ ਨੇ ਕਰਵਾਈ ਪਹਿਲੀ ਕਰੀਅਰ ਕਾਊਾਸਲਿੰਗ <br/>

Ad Position 21
No active advertisement
ਅਜੀਤ ਡੈਸਕ 06-06-2026
ਚੰਡੀਗੜ੍ਹ, 5 ਜੂਨ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਕੀਤੇ ਐਲਾਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦੇ ਸਕੂਲ ਸਿੱਖਿਆ ਵਿਭਾਗ ਨੇ ਅੱਜ ਪਹਿਲਾ ਕਰੀਅਰ ਕਾਉਂਸਲਿੰਗ ਅਤੇ ਲੋਕ ਮਿਲਣੀ ਸਮਾਗਮ ਕਰਾਇਆ ਜਿਸ ਵਿਚ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਚੰਗੇ ਨੰਬਰ ਲੈਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਸਿੱਖਿਆ ਵਿਭਾਗ ਵਲੋਂ ਕਰਾਈ ਇਸ ਪਹਿਲੀ ਕਰੀਅਰ ਕਾਉਂਸਿਲੰਗ ਮਿਲਣੀ ਵਿਚ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ (ਆਈ.ਏ.ਐਸ.) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਯਾਦਵ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕਿਸੇ ਵੀ ਖੇਤਰ ਵਿਚ ਸਫਲਤਾ ਪ੍ਰਾਪਤ ਕਰਨ ਲਈ ਦਿ੍ੜ੍ਹਤਾ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਜ਼ਰੂਰੀ ਹੈ | ਸਿਵਲ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੀ ਇੱਛਾ ਰੱਖਣ ਵਾਲੇ ਇੱਕ ਵਿਦਿਆਰਥੀ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਯਾਦਵ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ) ਅਤੇ ਹੋਰ ਜਨਤਕ ਸੇਵਾਵਾਂ ਵਿਚ ਉਪਲਬਧ ਮੌਕਿਆਂ, ਜ਼ਿੰਮੇਵਾਰੀਆਂ ਤੇ ਚੁਣੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਆਪਣੇ ਤਜ਼ਰਬਿਆਂ ਦੇ ਆਧਾਰ 'ਤੇ ਉਨ੍ਹਾਂ ਵਿਦਿਆਰਥੀਆਂ ਨੂੰ ਸੂਚਿਤ ਕਰੀਅਰ ਵਿਕਲਪ ਬਣਾਉਣ ਦੀ ਸਲਾਹ ਦਿੱਤੀ | ਵਿਦਿਆਰਥੀਆਂ ਅਤੇ ਮਾਪਿਆਂ ਨਾਲ ਆਪਣੀ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਉੱਚ ਸਿੱਖਿਆ, ਮੁਕਾਬਲੇ ਵਾਲੀਆਂ ਪ੍ਰੀਖਿਆਵਾਂ, ਜਨਤਕ ਸੇਵਾ, ਉੱਭਰ ਰਹੇ ਕਰੀਅਰ ਖੇਤਰਾਂ ਤੇ ਸਕਾਲਰਸ਼ਿਪ ਦੇ ਮੌਕਿਆਂ ਨਾਲ ਸਬੰਧਤ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ |
ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤੀਸ਼ ਸਿੰਗਲਾ ਨੇ ਕਿਹਾ ਕਿ ਇਹ ਪਹਿਲ ਸਿੱਖਿਆ ਵਿਭਾਗ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਕਰੀਅਰ ਮਾਰਗਦਰਸ਼ਨ ਤੇ ਸਲਾਹ ਪ੍ਰਦਾਨ ਕਰਨ ਲਈ ਇਕ ਢਾਂਚਾਗਤ ਯਤਨ ਦੀ ਸ਼ੁਰੂਆਤ ਹੈ |

Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ ਦੇ ਲਾਂਡਰੀ ਵਾਲੇ ਪਾਸੇ ਦਰੱਖਤ 'ਤੇ ਵਿਅਕਤੀ ਦੀ ਲਟਕਦੀ ਲਾਸ਼ ਮਿਲੀ ਅਗਲੀ ਖ਼ਬਰ ਜ਼ੀਰਕਪੁਰ ਦਾ ਛੱਤ ਲਾਈਟ ਪੁਆਇੰਟ ਬਣਿਆ 'ਬਲੈਕ ਸਪਾਟ', ਲਾਈਟਾਂ ਬੰਦ ਹੋਣ ਕਾਰਨ ਲਗਾਤਾਰ ਦੂਜੀ ਰਾਤ ਵਾਪਰਿਆ ਵੱਡਾ ਹਾਦਸਾ...
Ad Position 24
No active advertisement