02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਦੁੱਧ ਦੀ ਗੁਣਵੱਤਾ ਜਾਂਚਣ ਲਈ ਸੈਂਪਲ ਟੈਸਟਿੰਗ ਸਹੂਲਤ ਉਪਲੱਬਧ : ਹਰਵੰਤ ਸਿੰਘ

Ad Position 21
No active advertisement
ਅਜੀਤ ਡੈਸਕ 06-06-2026
ਐੱਸ. ਏ. ਐੱਸ. ਨਗਰ, 5 ਜੂਨ (ਪ੍ਰੋ. ਅਵਤਾਰ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਖਪਤਕਾਰਾਂ ਨੂੰ ਸ਼ੁੱਧ ਅਤੇ ਮਿਆਰੀ ਦੁੱਧ ਉਪਲੱਬਧ ਕਰਵਾਉਣ ਤੇ ਦੁੱਧ 'ਚ ਮਿਲਾਵਟ ਨੂੰ ਰੋਕਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਹਰਵੰਤ ਸਿੰਘ ਨੇ ਦੱਸਿਆ ਕਿ ਦੁੱਧ ਦੀ ਗੁਣਵੱਤਾ ਦੀ ਜਾਂਚ ਲਈ ਸੈਂਪਲ ਟੈਸਟਿੰਗ ਸਹੂਲਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 434 ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਉਪਲੱਬਧ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਦੁੱਧ ਉਤਪਾਦਕ, ਡੇਅਰੀ ਫਾਰਮਰ, ਵਿਕਰੇਤਾ ਜਾਂ ਖਪਤਕਾਰ ਆਪਣੇ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਦੁੱਧ ਦੀ ਗੁਣਵੱਤਾ ਦੀ ਨਿਯਮਿਤ ਜਾਂਚ ਨਾਲ ਨਾ ਸਿਰਫ਼ ਮਿਲਾਵਟ ਨੂੰ ਰੋਕਣ 'ਚ ਮਦਦ ਮਿਲੇਗੀ, ਸਗੋਂ ਲੋਕਾਂ ਦੀ ਸਿਹਤ ਦੀ ਸੁਰੱਖਿਆ ਵੀ ਯਕੀਨੀ ਬਣੇਗੀ |
ਉਨ੍ਹਾਂ ਜ਼ਿਲ੍ਹੇ ਦੇ ਦੁੱਧ ਉਤਪਾਦਕਾਂ ਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਸ਼ੁੱਧ ਦੁੱਧ ਮੁਹਿੰਮ ਨੂੰ ਸਫ਼ਲ ਬਣਾਉਣ 'ਚ ਬਣਦਾ ਯੋਗਦਾਨ ਪਾਉਣ | ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਰਨਵੀਰ ਸਿੰਘ ਬਾਵਾ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2 ਤੇ ਗੁਰਪ੍ਰੀਤ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2 ਨਾਲ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਵੈਲੀ ਸਕੂਲ ਖਰੜ ਵਿਖੇ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ 'ਚ ਜ਼ਮੀਨੀ ਪੱਧਰ 'ਤੇ 'ਯੁੱਧ ਨਸ਼ਿਆਂ ਵਿਰੁੱ...
Ad Position 24
No active advertisement