02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿੱਦਿਆ ਵੈਲੀ ਸਕੂਲ ਖਰੜ ਵਿਖੇ ਵਾਤਾਵਰਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-06-2026
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ)- 'ਵਿਸ਼ਵ ਵਾਤਾਵਰਨ ਦਿਵਸ' ਨੂੰ ਲੈ ਕੇ ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਦੇ ਅਧਿਆਪਕਾਂ ਦੁਆਰਾ ਪੇਸ਼ ਕੀਤੇ ਗਏ 'ਇਕ ਸੋਚ ਉਕਸਾਊ' ਨਾਮਕ ਨੁੱਕੜ ਨਾਟਕ ਨੇ ਵਾਤਾਵਰਨ ਸੰਭਾਲ ਅਤੇ ਰੋਜ਼ਾਨਾ ਜੀਵਨ ਵਿਚ ਟਿਕਾਊ ਅਭਿਆਸਾਂ ਨੂੰ ਅਪਨਾਉਣ ਦੀ ਜ਼ਰੂਰਤ ਨੂੰ ਸਪੱਸ਼ਟ ਕੀਤਾ | ਨਾਟਕ ਦੌਰਾਨ ਦਿਲਚਸਪ ਪ੍ਰਦਰਸ਼ਨਾਂ ਰਾਹੀ ਅਧਿਆਪਕਾਂ ਨੇ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਤੇ ਰਹਿੰਦ-ਖੂੰਹਦ ਪ੍ਰਬੰਧਨ ਵਰਗੇ ਮੁਹੱਤਵਪੂਰਨ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਬੱਚਿਆਂ ਨਾਲ ਕੀਮਤੀ ਜਾਣਕਾਰੀ ਸਾਂਝੀ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਕਰਨ ਲਈ ਉਤਸ਼ਾਹਿਤ ਕੀਤਾ | ਸਮਾਗਮ ਦੌਰਾਨ ਸਾਰਿਆਂ ਨੂੰ ਹਰਿਆਲੀ ਭਰਪੂਰ ਭਵਿੱਖ ਵੱਲ ਛੋਟੇ, ਪਰ ਅਰਥਪੂਰਨ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਗਰੁੱਪ ਨੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਦੁੱਧ ਦੀ ਗੁਣਵੱਤਾ ਜਾਂਚਣ ਲਈ ਸੈਂਪਲ ਟੈਸਟਿੰਗ ਸਹੂਲਤ ਉਪਲੱਬਧ : ਹਰਵੰਤ ਸਿੰਘ
Ad Position 24
No active advertisement